Wednesday, December 4, 2024

ਪ੍ਰੀ-ਪ੍ਰਾਇਮਰੀ ਸੈਕਸ਼ਨ ਦਾ ਸਲਾਨਾ ਇਨਾਮ ਵੰਡ ਸਮਾਗਮ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਅੱਜ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਸਮਾਰੋਹ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਮੁੱਖ ਮਹਿਮਾਨ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਤੇ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਅਤੇ ਸਕੂਲ ਦੇ ਮੈਂਬਰ ਇੰਚਾਰਜ਼ ਰਬਿੰਦਰਬੀਰ ਸਿੰਘ ਭੱਲਾ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ।ਆਰੰਭ ਸਕੂਲ ਸ਼ਬਦ ਗਾਇਣ ੳਪਰੰਤ ਸਕੂਲ ਪਿ੍ਰੰਸੀਪਲ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਤੇ ਬੱਚਿਆਂ ਦੇ ਮਾਪਿਆਂ ਨੂੰ ‘ਜੀ ਆਇਆਂ’ ਆਖਿਆ।ਉਨ੍ਹਾਂ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਰਿਪੋਰਟ ਪੇਸ਼ ਕੀਤੀ।ਛੋਟੇ-ਛੋਟੇ ਬੱਚਿਆ ਨੇ ਸੁਆਗਤੀ ਨਾਚ ਪੇਸ਼ ਕੀਤਾ ਅਤੇ ਦੇਸ਼ ਭਗਤੀ ‘ਤੇ ਅਧਾਰਿਤ ਗੀਤ ਅਤੇ ਨਾਚ ਪੇਸ਼ ਕੀਤਾ।ਜਿਸ ਦੀ ਸਾਰੇ ਦਰਸ਼ਕਾਂ ਨੇ ਖੂਬ ਸ਼ਲਾਘਾ ਕੀਤੀ। ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਧਰਮ ਪ੍ਰਚਾਰ ਕਮੇਟੀ ਚੇਅਰਮੈਨ ਅਤੇ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਅਤੇ ਸਕੂਲ ਮੈਂਬਰ ਇੰਚਾਰਜ ਰਬਿੰਦਰਬੀਰ ਸਿੰਘ ਭੱਲਾ, ਗੁਰਭੇਜ ਸਿੰਘ ਮੈਂਬਰ ਸੀ.ਕੇ.ਡੀ ਅਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਵਲੋਂ ਇਮਤਿਹਾਨਾਂ ‘ਚ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰੋਰਗਾਮ ਦੇ ਅੰਤ ‘ਚ ਪੰਜਾਬੀ ਸਭਿਆਚਾਰ ਦਾ ਅਨਿਖੜਵਾਂ ਅੰਗ ‘ਜਾਗੋ’ ਪੰਜਾਬੀ ਲੋਕ ਨਾਚ ਪੇਸ਼ ਕੀਤਾ ਗਿਆ।ਛੋਟੇ-ਛੋਟੇ ਬੱਚਿਆਂ ਨੇ ਰੰਗ-ਬਿਰੰਗੇ ਪੰਜਾਬੀ ਪਹਿਰਾਵੇ ਵਿੱੱਚ ਨੱਚ-ਨੱੱੱੱੱੱੱੱੱੱੱੱਚ ਕੇ ਧੁੂਮ ਮਚਾਈ।
ਪ੍ਰੋਗਰਾਮ ਆਯੋਜਨ ਪ੍ਰਾਇਮਰੀ ਵਿੰਗ ਦੀ ਮੁੱਖ ਅਧਿਆਪਕਾ ਸ਼੍ਰੀਮਤੀ ਕਿਰਨਜੋਤ ਕੌਰ ਅਤੇ ਸ਼੍ਰੀਮਤੀ ਮਨਵਿੰਦਰ ਭੁੱਲਰ ਦੀ ਦੇਖ-ਰੇਖ ਹੇਠ ਹੋਇਆ।

Check Also

ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਵਲੋਂ ਵਿਚਾਰ ਗੋਸ਼ਟੀ ਦਾ ਆਯੋਜਨ

ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ) – ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਵਲੋਂ ਬੀ.ਐਸ.ਐਨ.ਐਲ ਪਾਰਕ ਸੰਗਰੂਰ ਵਿਖੇ …