ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸੰਸਥਾ ਖ਼ਾਲਸਾ ਗਲੋਬਲ ਰੀਚ ਫਾਊਂਡੇਸਨ ਯੂ.ਐਸ.ਏ ਵਲੋਂ ਅਧਿਆਪਕਾਂ ਦੀ ਹੌਂਸਲਾ ਅਫ਼ਜ਼ਾਈ ਸਬੰਧੀ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਹਿਯੋਗ ਨਾਲ ‘ਪੰਜਾਬ ਟੀਚਰ ਆਫ਼ ਦਾ ਈਅਰ ਐਵਾਰਡ-2022’ ਕਰਵਾਇਆ ਜਾ ਰਿਹਾ ਹੈ।ਇਸ ਸਾਲ ਦੇ ਉਲੀਕੇ ਜਾਣ ਵਾਲੇ ਪ੍ਰੋਗਰਾਮ ਦੀਆਂ ਤਿਆਰੀਆਂ ਬਾਰੇ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਵਿਖੇ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੀ ਅਗਵਾਈ ’ਚ ਸਬੰਧਿਤ ਕਮੇਟੀ ਦੀ ਇਕ ਅਹਿਮ ਮੀਟਿੰਗ ਮੌਕੇ ਫ਼ਾਊਡੇਂਸਨ ਦੇ ਕੋਆਰਡੀਨੇਟਰ ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ ਨੇ ਪੋਸਟਰ ਜਾਰੀ ਕਰਦਿਆਂ ਇਹ ਐਲਾਨ ਕੀਤਾ।ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਇਸ ਸਾਲ ਉਕਤ ਐਵਾਰਡ ਦੇ ਪ੍ਰੋਗਰਾਮ ਲਈ ਅਰਜ਼ੀਆਂ ਲੈਣ ਦੀ ਮਿਤੀ 15 ਅਪ੍ਰੈਲ 2023 ਅਤੇ ਦਸਤਾਵੇਜ਼ ਜਮ੍ਹਾ ਕਰਵਾਉਣ ਦੀ ਮਿਤੀ 1 ਜੁਲਾਈ ਹੈ।
ਡਾ. ਸਰਬਜੀਤ ਸਿੰਘ ਹੁਸ਼ਿਆਰ ਨਗਰ ਨੇ ਕਿਹਾ ਕਿ ਇਸ ਸਾਲ ‘ਟੀਚਰ ਡੇਅ’ ’ਤੇ ਇਨਾਮ ਵੰਡ ਪ੍ਰੋਗਰਾਮ ਕਰਵਾਇਆ ਜਾਵੇਗਾ।ਉਨ੍ਹਾਂ ਕਿਹਾ ਕਿ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਗਲੋਬਲ ਫ਼ਾਊਂਡੇਸ਼ਨ ਦੇ ਫ਼ਾਊਂਡਰ ਡਾ. ਬਖਸ਼ੀਸ਼ ਸਿੰਘ ਦਾ ਸੁਪਨਾ ਹੈ ਕਿ ਅਧਿਆਪਕ ਦੇ ਕੀਤੇ ਕੰਮ ਦਾ ਮੁਲਾਂਕਣ ਕਰ ਕੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਜਾਵੇ।
ਡਾ. ਹੁਸ਼ਿਆਰ ਨਗਰ ਨੇ ਕਿਹਾ ਕਿ ਇਸ ਸਬੰਧੀ ਪਿਛਲੀ ਵਾਰ 18 ਜ਼ਿਲ੍ਹਿਆਂ ਤੋਂ ਅਧਿਆਪਕਾਵਾਂ ਨੇ ਅਪਲਾਈ ਕੀਤਾ ਸੀ ਅਤੇ ਹੁਣ ਇਸ ਸਾਲ ਵੀ ਉਕਤ ਪ੍ਰੋਗਰਾਮ ਦੀਆਂ ਤਿਆਰੀਆਂ ਸਬੰਧੀ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਵੱਲੋਂ ਸਾਰੇ ਕਾਰਜ ਬੜੀ ਮਿਹਨਤ ਨਾਲ ਪੂਰੇ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਚੇਅਰਮੈਨ ਵੋਂ ਇਸ ਸਬੰਧੀ ਜ਼ਿਲ੍ਹਾ ਪੱਧਰ ’ਤੇ ਸੱਦਾ ਪੱਤਰ ਸਮੂਹ ਡੀ.ਓ ਨੂੰ ਭੇਜਿਆ ਜਾਵੇਗਾ।
ਡਾ. ਹੁਸ਼ਿਆਰ ਨਗਰ ਨੇ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਪ੍ਰੋਗਰਾਮ ਨੇਪਰੇ ਚਾੜ੍ਹਣ ਲਈ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਵੀ ਕੀਤਾ।ਉਨ੍ਹਾਂ ਕਿਹਾ ਕਿ ਐਵਾਰਡ ਜੇਤੂ ਨੂੰ 1 ਲੱਖ ਰੁਪਏ, ਐਪੀਰੀਸ਼ੇਅਡ 25 ਹਜ਼ਾਰ ਤੇ 15 ਹਜ਼ਾਰ ਦਿੱਤੇ ਜਾਣਗੇ।ਇਸ ਮੀਟਿੰਗ ਦੌਰਾਨ ਕਮੇਟੀ ਮੈਂਬਰ ਡਾ. ਨਿਰਮਲਜੀਤ ਕੌਰ, ਡਾ. ਗੁਰਜੀਤ ਕੌਰ, ਪ੍ਰੋ: ਰਾਜਵਿੰਦਰ ਕੌਰ, ਡਾ. ਅਵਨੀਤ ਕੌਰ, ਪ੍ਰੋ: ਹਰਸਿਮਰਨਜੀਤ ਕੌਰ, ਪ੍ਰੋ: ਸੁਖਮਨਦੀਪ ਕੌਰ ਸ਼ਾਮਿਲ ਹੋਏ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …