Saturday, July 27, 2024

ਕੈਬਨਿਟ ਮੰਤਰੀ ਅਰੋੜਾ ਵਲੋਂ ਸੀ.ਐਚ.ਸੀ ਦੀ ਨਵੇਂ ਸਿਰਿਉਂ ਚਾਰਦਿਵਾਰੀ ਦੀ ਸ਼ੁਰੂਆਤ

ਸੰਗਰੂਰ, 19 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਪ੍ਰਿੰਟਿੰਗ ਤੇ ਸਟੇਸ਼ਨਰੀ, ਪ੍ਰਸ਼ਾਸਨਿਕ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਵਿਚਲੇ ਸਿਵਲ ਹਸਪਤਾਲ ’ਚ ਓ.ਪੀ.ਡੀ. ਤੇ ਹੋਰ ਸੁਵਿਧਾਵਾਂ ਲਈ ਲੋੜੀਂਦੇ ਨਵੇਂ ਕਮਰਿਆਂ ਦੀ ਨੀਂਹ ਰੱਖੀ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਵੱਲੋਂ ਲੌਂਗੋਵਾਲ ਕਮਿਊਨਿਟੀ ਹੈਲਥ ਸੈਂਟਰ (ਸੀ.ਐਚ.ਸੀ) ਦੀ ਚਾਰਦਿਵਾਰੀ ਨਵੇਂ ਸਿਰਿਉਂ ਉਸਾਰੇ ਜਾਣ ਦੀ ਵੀ ਸ਼ੁਰੂਆਤ ਕਰਵਾਈ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱੱਸਿਆ ਕਿ ਸੁਨਾਮ ਸਿਵਲ ਹਸਪਤਾਲ ’ਚ ਇਨ੍ਹਾਂ ਨਵੇਂ ਕਮਰਿਆਂ ਦੀ ਉਸਾਰੀ ਚਾਰ ਮਹੀਨਿਆਂ ’ਚ ਪੂਰੀ ਕਰਵਾਈ ਜਾਣੀ ਯਕੀਨੀ ਬਣਾਈ ਜਾਵੇਗੀ ਅਤੇ ਇਸ ’ਤੇ ਤਕਰੀਬਨ 98 ਲੱਖ ਰੁਪਏ ਖਰਚੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ’ਚ ਕਮਰਿਆਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਇਮਾਰਤ ਦੀ ਚਾਰਦਿਵਾਰੀ ਦੀ ਉਸਾਰੀ ਇਲਾਕੇ ਦੇ ਲੋਕਾਂ ਅਤੇ ਸੈਂਟਰ ਦੇ ਸਟਾਫ਼ ਦੀ ਚਿਰਾਂਕੋਣੀ ਮੰਗ ਸੀ ਜਿਸ ਨੂੰ ਪਿਛਲੀਆਂ ਸਰਕਾਰਾਂ ਵੱਲੋਂ ਲਗਾਤਾਰ ਅਣਗੌਲਿਆਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਆਪਣੇ ਇੱਕ ਸਾਲ ਦੇ ਕਾਰਜ਼ਕਾਲ ਦੌਰਾਨ ਹੀ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸੈਂਟਰ ਦੀ ਇਸ ਚਾਰਦਿਵਾਰੀ ਦਾ ਕੰਮ 38 ਲੱਖ ਰੁਪਏ ਦੀ ਲਾਗਤ ਨਾਲ ਕਰਵਾਇਆ ਜਾ ਰਿਹਾ ਹੈ ਜਿਸਨੂੰ 2 ਮਹੀਨਿਆਂ ’ਚ ਪੂਰਾ ਕਰਵਾਇਆ ਜਾਵੇਗਾ।
ਇਸ ਮੌਕੇ ਸਿਵਲ ਸਰਜਨ ਡਾ ਪਰਮਿੰਦਰ ਕੌਰ, ਮੁਕੇਸ਼਼ ਜੁਨੇਜਾ, ਰਵੀ ਕਮਲ ਗੋਇਲ, ਆਸ਼ਾ ਬਜਾਜ ਐਮ.ਸੀ, ਭਾਨੂੰ ਪ੍ਰਤਾਪ, ਮਨਪ੍ਰੀਤ ਬਾਂਸਲ, ਨਿਰਮਲਾ ਦੇਵੀ, ਲਾਭ ਸਿੰਘ, ਸੋਨੂੰ ਵਰਮਾ, ਵਿੱਕੀ ਗਰਗ, ਸੰਦੀਪ ਜਿੰਦਲ, ਬੱਬੂ, ਮੰਗਲ ਕਾਲਾ, ਰਾਜਾ ਨਕਟੇ, ਸੰਦੀਪ ਦੁੱਗਾਂ ਵੀ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …