Saturday, July 27, 2024

ਪੰਪੋਸ਼ ਦੀ ਆਤਮਿਕ ਸ਼ਾਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ

ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰੰਘ ਸੱਗੂ) – ਸਥਾਨਕ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਅਤੇ ਸਮੂੂਹ ਵਿਦਿਆਰਥੀਆਂ ਵੱਲੋਂ ਐਮ.ਬੀ.ਬੀ.ਐਸ ਦੀ ਵਿਦਿਆਰਥਣ ਪੰਪੋਸ਼ ਦੀ ਆਤਮਿਕ ਸ਼ਾਤੀ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ ਨੂੰ ਯੂਨੀਵਰਸਿਟੀ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਪਾਇਆ ਗਿਆ।ਮੈਡੀਕਲ ਸਾਇੰਸਜ਼ ਐਂਡ ਰੀਸਰਚ ਦੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੁੰ ਨਿਹਾਲ ਕੀਤਾ।
ਯੂਨੀਵਰਸਿਟੀ ਦੇ ਡੀਨ ਡਾ. ਏ.ਪੀ ਸਿੰਘ ਨੇ ਡਾ. ਪੰਪੋਸ਼ ਦੇ ਚਲਾਣਾ ਕਰ ਜਾਣ ਤੇ ਦੁੱਖ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨੇ ਗੁਰੂ ਚਰਨਾਂ ਵਿੱਚ ਹਾਜਰੀ ਲਗਵਾਉਣ ਪੁੱਜੇ ਵਿਦਿਆਰਥੀਆਂ ਨੂੰ ਬਾਣੀ ਨਾਲ ਜੁੜਣ, ਇੱਕ ਦੂਜੇ ਨਾਲ ਮਿਲ ਜੁੱਲ ਕੇ ਰਹਿਣ, ਪੂਰੀ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਨ ਅਤੇ ਨੁਕਸਾਨ ਪਹੁੰਚਾਉਣ ਵਾਲੇ ਕਾਰਜ਼ਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਡਾ. ਮਨਜੀਤ ਸਿੰਘ ਉੱਪਲ, ਵਾਈਸ ਚਾਂਸਲਰ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਡਾ. ਪੰਕਜ ਗੁਪਤਾ ਐਗਜਾਮੀਨੇਸ਼ਨ ਕੰਟਰੋਲਰ, ਡਾ. ਅਨੁਪਮਾ ਮਹਾਜਨ ਡਾਇਰੈਕਟਰ ਪਿ੍ਰੰਸੀਪਲ, ਸਮੂਹ ਵਿਭਾਗਾਂ ਦੇ ਪ੍ਰੋਫੈਸਰ ਤੇ ਮੁੱਖੀ, ਸਟਾਫ ਅਤੇ ਵਿਦਿਆਰਥੀਆਂ ਨੇ ਹਾਜ਼ਰੀ ਭਰ ਕੇ ਪੰਪੋਸ਼ ਦੀ ਆਤਮਿਕ ਸ਼ਾਤੀ ਲਈ ਅਰਦਾਸ ਕੀਤੀ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …