ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪਿੱਛਲੇ ਕੱਝ ਦਿਨਾਂ ਤੋਂ ਪੰਜਾਬ ਅੰਦਰ ਪੁਲਿਸ ਵੱਲੋਂ ਸਿੱਖ ਨੌਜੁਆਨਾਂ ਨਾਲ ਵਧੀਕੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੀ ਉੇਹ ਕਰੜੀ ਨਿੰਦਾ ਕਰਦੇ ਹਨ।ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿੱਚ ਆਖਿਆ ਹੈ ਕਿ ਪੰਜਾਬ ਅੰਦਰ ਬੇਕਸੂਰੇ ਸਿੱਖ ਨੌਜੁਆਨਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਉਣਾ ਠੀਕ ਨਹੀਂ ਹੈ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਾ ਕੋਈ ਕਸੂਰ ਸਾਹਮਣੇ ਆਉਂਦਾ ਹੈ ਤਾਂ ਉਸ ਵਿਰੁੱਧ ਕਾਨੂੰਨੀ ਤੌਰ ’ਤੇ ਹੀ ਕਾਰਵਾਈ ਕੀਤੀ ਜਾ ਸਕਦੀ ਹੈ।ਕਿਸੇ ਵੀ ਵਰਤਾਰੇ ਦੀ ਆੜ ਹੇਠ ਸਰਕਾਰ ਨੂੰ ਸੂਬੇ ਅੰਦਰ ਡਰ ਦਾ ਮਾਹੌਲ ਬਿਲਕੁੱਲ ਨਹੀਂ ਬਣਾਉਣਾ ਚਾਹੀਦਾ।
Check Also
ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ
ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …