ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਿਖੇ ਸਾਇੰਸ ਵਿਭਾਗ ਦੇ ਸਹਿਯੋਗ ਨਾਲ ਐਨ.ਐਸ.ਐਸ ਵਿਭਾਗ ਨੇ ‘ਮਾਨਸਿਕ ਸਿਹਤ ਅਤੇ ਮੈਡੀਟੇਸ਼ਨ ਵਿਸ਼ੇ’ ’ਤੇ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਪਿ੍ਰੰਸੀਪਲ ਡਾ. ਸੁਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਇਸ ਪ੍ਰੋਗਰਾਮ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਮਨੋਵਿਗਿਆਨ ਵਿਭਾਗ ਤੋਂ ਉੱਘੇ ਖੋਜਕਾਰ ਅਤੇ ਐਸੋਸੀਏਟ ਪ੍ਰੋਫੈਸਰ ਡਾ. ਦਵਿੰਦਰ ਸਿੰਘ ਜੌਹਲ ਨੇ ਮੁੱੱਖ ਬੁਲਾਰੇ ਸਨ।ਡਾ. ਜੌਹਲ ਨੇ ਤਣਾਅ, ਚਿੰਤਾ, ਡਿਪਰੈਸ਼ਨ, ਬਾਈਪੋਲਰ ਡਿਸਆਰਡਰ ਵਰਗੇ ਮਾਨਸਿਕ ਮੁੱਦਿਆਂ ’ਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਲਈ ਮਾਨਸਿਕ ਸਿਹਤ ਦੀ ਮਹੱਤਤਾ ’ਤੇ ਜ਼ੋਰ ਦਿੱਤਾ।ਉਨ੍ਹਾਂ ਇਸ ਸਮੱਸਿਆ ਨਾਲ ਨਜਿੱਠਣ ਲਈ ਉਪਾਅ ਵੀ ਦੱਸੇ।
ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਡਾ. ਜੌਹਲ ਦਾ ਧੰਨਵਾਦ ਕੀਤਾ ਅਤੇ ਯਾਦਗਾਰ ਵਜੋਂ ਉਨਾਂ ਨੂੰ ਪੌਦਾ ਭੇਟ ਕਰਕੇ ਸਨਮਾਨਿਤ ਕੀਤਾ।ਉਨ੍ਹਾਂ ਨੇ ਇਸ ਤਰ੍ਹਾਂ ਦੇ ਸਮਾਗਮ ਕਰਵਾਉਣ ਲਈ ਸਮੁੱਚੀ ਟੀਮ ਨੂੰ ਵਧਾਈ ਵੀ ਦਿੱਤੀ।
Check Also
ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ
ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …