Wednesday, February 19, 2025

ਬਿਰਧ ਆਸ਼ਰਮ ਬਡਰੁੱਖਾਂ ਵਿਖੇ ‘ਵਿਸ਼ਵ ਓਰਲ ਸਿਹਤ ਦਿਵਸ’ ਮਨਾਇਆ ਗਿਆ

ਬਜੁਰਗਾਂ ਦੇ ਦੰਦਾਂ ਦੀ ਕੀਤੀ ਗਈ ਜਾਂਚ

ਸੰਗਰੂਰ, 20 ਮਾਰਚ (ਜਗਸੀਰ ਲੌਂਗੋਵਾਲ) – ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਬਿਰਧ ਆਸ਼ਰਮ ਸੰਗਰੂਰ ਵਿਖੇ ਵਿਸ਼ਵ ਓਰਲ ਸਿਹਤ ਦਿਵਸ ਮਨਾਇਆ ਗਿਆ।ਦੰਦਾਂ ਦੇ ਮਾਹਰ ਡਾ. ਵੀਰ ਇੰਦਰ ਸਿੰਘ (ਸਕੂਲ ਹੈਲਥ ਕਲੀਨਿਕ) ਵਲੋਂ ਬਜ਼ੁਰਗਾਂ ਦੇ ਦੰਦਾਂ ਦੀ ਜਾਂਚ ਕੀਤੀ।ਉਨ੍ਹਾਂ ਦੱਸਿਆ ਕਿ ਅੱਜ ਡਾ. ਨਰਿੰਦਰ ਸਿੰਘ ਬਿਰਧ ਆਸ਼ਰਮ ਬਡਰੁੱਖਾਂ ਵਿਖੇ 32 ਬਜ਼ੁਰਗਾਂ ਦੇ ਦੰਦਾਂ ਦੀ ਜਾਂਚ ਕੀਤੀ ਗਈ।ਜਿਹੜ੍ਹੇ ਬਜੁਰਗਾਂ ਦੇ ਦੰਦ ਨਹੀਂ ਸਨ, ਉਨ੍ਹਾਂ ਨੂੰ ਦੰਦਾਂ ਦੀ ਸੰਭਾਲ ਸਬੰਧੀ ਮਨਾਏ ਜਾਂਦੇ ਪੰਦਰਵਾੜ੍ਹੇ ਦੌਰਾਨ ਸਿਵਲ ਹਸਪਤਾਲ ਸੰਗਰੂਰ ਵਿਖੇ ਆ ਕੇ ਮੁਫ਼ਤ ਨਕਲੀ ਦੰਦ ਲਗਾਉਣ ਦਾ ਸੱਦਾ ਦਿੱਤਾ ਗਿਆ।ਉਨ੍ਹਾਂ ਦੱਸਿਆ ਕਿ ਦੰਦ ਸਾਡੇ ਸਰੀਰ ਦਾ ਜ਼ਰੂਰੀ ਹਿੱਸਾ ਹਨ, ਇਸ ਲਈ ਸਾਨੂੰ ਦੰਦਾਂ ਦੀ ਵਿਸ਼ੇਸ਼ ਤੌਰ ‘ਤੇ ਸੰਭਾਲ ਕਰਨੀ ਚਾਹੀਦੀ ਹੈ।ਸਵੇਰੇ ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਬਰੁਸ਼ ਨਾਲ ਦੰਦਾਂ ਦੀ ਚੰਗੀ ਤਰ੍ਹਾਂ ਸਫ਼ਾਈ ਕਰਨੀ ਚਾਹੀਦੀ ਹੈ ਤੇ ਰਾਤ ਨੂੰ ਬੁਰਸ ਕਰਨ ਤੋਂ ਬਾਅਦ ਕੁੱਝ ਵੀ ਖਾਣਾ-ਪੀਣਾ ਨਹੀਂ ਚਾਹੀਦਾ।
ਇਸ ਮੌਕੇ ਬਿਰਧ ਆਸ਼ਰਮ ਦੇ ਪ੍ਰਧਾਨ ਬਲਦੇਵ ਸਿੰਘ ਗੌਸਲ, ਮੈਂਬਰ ਸੁਖਜੀਤ ਸਿੰਘ ਮਾਨ, ਸੰਜੀਵ ਕੁਮਾਰ ਵੀ ਹਾਜ਼ਰ ਸਨ।

Check Also

’47 ਦੀ ਵੰਡ ਤੋਂ ਬਾਅਦ ਪੰਜਾਬ ਟੁਕੜਿਆਂ ਕਰਕੇ ਸੁੰਗੜਿਆ – ਛੀਨਾ

ਖ਼ਾਲਸਾ ਕਾਲਜ ਐਜ਼ੂਕੇਸ਼ਨ ਜੀ.ਟੀ ਨੇ ਮਨਾਇਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਅੰਮ੍ਰਿਤਸਰ, 18 ਫਰਵਰੀ (ਸੁਖਬੀਰ ਸਿੰਘ …