ਅੰਮ੍ਰਿਤਸਰ, 21 ਮਾਰਚ (ਜਗਦੀਪ ਸਿੰਘ ਸੱਗੁ) – ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਰਹੇ ਸਿੰਘ ਸਾਹਿਬ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 200 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮ ਸਫਲ ਹੋਣ ਦੇ ਸ਼ੁਕਰਾਨੇ ਵਜੋਂ ਅੰਮ੍ਰਿਤਸਰ ਦੀਆਂ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਨੇ ਇਕੱਤਰ ਹੋ ਕੇ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਅਰਦਾਸ ਕੀਤੀ ਗਈ।
ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਬੀਬੀ ਪਰਮਜੀਤ ਕੌਰ ਪਿੰਕੀ, ਬੀਬੀ ਗੁਰਚਰਨ ਕੌਰ ਅਤੇ ਬੀਬੀ ਤੇਜ ਕੌਰ ਦੇ ਸਹਿਯੋਗ ਨਾਲ ਸਮੂਹ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਨੇ 4 ਜੁਲਾਈ ਤੋਂ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਪ੍ਰੇਰਨਾ ਨਾਲ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਾਮ ਸਿਮਰਨ, ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਦਾ ਪ੍ਰਵਾਹ ਅਰੰਭ ਕੀਤਾ ਸੀ, ਜੋ 14 ਮਾਰਚ ਨੂੰ ਨਿਰਵਿਘਨ ਸੰਪੂਰਨ ਹੋਇਆ ਹੈ।ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਲੋਂ ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਅਤੇ ਬੀਬੀ ਪਰਮਜੀਤ ਕੌਰ ਪਿੰਕੀ ਨੇ ਸਮੂਹ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਨੂੰ ਯਾਦਗਾਰੀ ਚਿੰਨ੍ਹ, ਸਿਰਪਾਓ ਤੇ ਮਾਇਆ ਦੇ ਪ੍ਰਸਾਦਿ ਨਾਲ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬਾਬਾ ਭਗਤ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗੁਰਲਾਲ ਸਿੰਘ, ਬਾਬਾ ਜੋਗਾ ਸਿੰਘ, ਪਰਮਜੀਤ ਸਿੰਘ ਬਾਜਵਾ, ਭਾਈ ਗਗਨਦੀਪ ਸਿੰਘ ਹਾਜ਼ਰ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਵਿਖੇ ਮੋਬਾਇਲ ਫੋਨ ਸੁਵਿਧਾ ਜਾਂ ਦੁਵਿਧਾ ’ਤੇ ਲੈਕਚਰ
ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ …