ਭੀਖੀ, 21 ਮਾਰਚ (ਕਮਲ ਜ਼ਿੰਦਲ) – ਮਾਨਸਾ ਪੁਲਿਸ ਵਲੋਂ ਡੀ.ਐਸ.ਪੀ ਸੰਜੀਵ ਗੋਇਲ ਦੀ ਅਗਵਾਈ ਹੇਠ ਫੌਜ ਦੇ ਸਹਿਯੋਗ ਨਾਲ ਫਲੈਗ ਮਾਰਚ ਕੱਢਿਆ ਗਿਆ।
ਇਸ ਫਲੈਗ ਮਾਰਚ ਵਿੱਚ ਜਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਫੋਰਸ ਮੋਜ਼ੂਦ ਸੀ।ਲੋਕਾਂ ਨੂੰ ਸੁਚੇਤ ਕਰਦਿਆਂ ਡੀ.ਐਸ.ਪੀ ਗੋਇਲ ਨੇ ਕਿਹਾ ਕਿ ਲੋਕ ਕਿਸੇ ਵੀ ਤਰਾਂ ਦੀ ਅਫਵਾਹ ‘ਚ ਨਾ ਆਉਣ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਲੋਕਾਂ ਦੀ ਰਾਖੀ ਲਈ ਹਮੇਸ਼ਾਂ ਵਚਨਵੱਧ ਹੈ।ਇਸ ਫਲੈਗ ਮਾਰਚ ਦੌਰਾਨ ਪੁਲਿਸ ਬੱਸ ਸਟੈਂਡ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਬਜਾਰਾਂ ਵਿਚੋਂ ਹੁੰਦਾ ਹੋਇਆ ਸਥਾਨਕ ਪੁਲਿਸ ਸਟੇਸ਼ਨ ਪਹੁੰਚ ਕੇ ਸਮਾਪਤ ਹੋਇਆ।ਇਸ ਮੌਕੇ ਐਸ.ਐਚ.ਓ ਭੀਖੀ ਕੇਵਲ ਸਿੰਘ, ਸਬ ਇੰਸਪੈਕਟਰ ਅਮਰੀਕ ਸਿੰਘ, ਸਹਾਇਕ ਥਾਣੇਦਾਰ ਭੋਲਾ ਸਿੰਘ, ਸਹਾਇਕ ਥਾਣੇਦਾਰ ਟ੍ਰੈਫਿਕ ਕੁਲਵੰਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਪੁਲਿਸ ਫੋਰਸ ਮੌਜ਼ੂਦ ਸੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media