ਸੰਗਰੂਰ, 21 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੇ ਮੁਲਾਜ਼ਮਾਂ ਵਲੋਂ ਐਚ-3 ਅਤੇ ਐਨ-2 ਸਵਾਇਨ
ਫਲੂ ਆਦਿ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਸਿਵਲ ਸਰਜਨ ਡਾ. ਪਰਮਿੰਦਰ ਕੌਰ ਨੇ ਕਿਹਾ ਕਿ ਐਚ-3 ਅਤੇ ਐਨ-2 ਮੌਸਮੀ ਇਨਫਲੂਇੰਜ਼ਾ ਹੈ, ਇਸ ਤੋਂ ਘਬਰਾਉਣ ਦੀ ਨਹੀਂ ਸਗੋਂ ਬਚਣ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਇਹ ਮੌਸਮੀ ਇਨਫ਼ਲੂਇੰਜ਼ਾ ਵਾਇਰਸ ਕਿਸੇ ਵੀ ਉਮਰ ਦੇ ਵਿਅਕਤੀ ਨੂੰ ਹੋ ਸਕਦਾ ਹੈ।
ਜਿਲ੍ਹਾ ਐਪੀਡੀਮੋਲੋਜਿਸਟ ਡਾ. ਓਪਾਸਨਾ ਬਿੰਦਰਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ (ਲੜਕੀਆਂ) ਵਿਖੇ ਵਿਦਿਆਰਥਣਾ ਨੂੰ ਐਚ-3 ਅਤੇ ਐਨ-2 ਸਵਾਇਨ ਫਲੂ ਆਦਿ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ।ਉਨ੍ਹਾਂ ਕਿਹਾ ਕਿ ਇਸ ਨਾਲ ਤੇਜ਼ ਬੁਖ਼ਾਰ, ਖਾਂਸੀ, ਸਿਰ ਦਰਦ, ਸਰੀਰ ਵਿੱਚ ਦਰਦ ਜਾਂ ਸਾਹ ਲੈਣ ਵਿੱਚ ਤਕਲੀਫ਼ ਆਦਿ ਹੁੰਦੀ ਹੈ।ਮੌਸਮੀ ਇਨਫ਼ਲੂਇੰਜਾ ਤੋਂ ਬਚਣ ਲਈ ਮਾਸਕ ਪਹਿਣਾ, ਸਾਬਣ ਤੇ ਸਾਫ਼ ਪਾਣੀ ਨਾਲ ਹੱਥ ਧੋਣੇ ਤੇ ਭੀੜ-ਭੀੜ ਵਾਲੀਆਂ ਥਾਵਾਂ ‘ਤੇ ਜਾਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਇਸ ਮੌਸਮ ਵਿੱਚ ਵਧੇਰੇ ਤਰਲ ਪਦਾਰਥ ਪੀਣੇ ਚਾਹੀਦੇ ਹਨ।
ਇਸ ਤੋਂ ਬਚਣ ਲਈ ਇੱਕ ਦੂਜੇ ਨਾਲ ਹੱਥ ਮਿਲਾਉਣ ਤੇ ਜਨਤਕ ਥਾਵਾਂ ‘ਤੇ ਥੁੱਕਣ ਤੋਂ ਵੀ ਗੁਰੇਜ਼ ਕਰਨਾ ਚਾਹੀਦਾ ਹੈ।ਖਾਂਸੀ, ਜੁਖ਼ਾਮ ਆਦਿ ਹੋਣ ‘ਤੇ ਡਾਕਟਰ ਦੀ ਸਲਾਹ ਤੋਂ ਬਿਨਾਂ ਕੋਈ ਵੀ ਐਂਟੀਬਾਇਓਟਿਕ ਨਹੀਂ ਲੈਣਾ ਚਾਹੀਦਾ ਹੈ।ਇਸ ਦੇ ਲੱਛਣ ਵਿਖਾਈ ਦੇਣ ‘ਤੇ ਤੁਰੰਤ ਆਪਣੇ ਨੇੜੇ ਦੇ ਸਿਹਤ ਕੇਂਦਰ ਨਾਲ ਸੰਪਰਕ ਕਰਨਾ ਚਾਹੀਦਾ ਹੈ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media