Saturday, September 12, 2026

ਕੈਂਪ ਦੌਰਾਨ ਐੱਨ.ਸੀ.ਸੀ. ਕੈਡਿਟਾਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼

PPN1712201401
ਬਟਾਲਾ, 17 ਦਸੰਬਰ (ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧਿਆਨਪੁਰ ਵਿਖੇ 22 ਪੰਜਾਬ ਬਟਾਲੀਅਨ ਐਨ.ਸੀ.ਸੀ. ਵਲੋਂ ਕਰਨਲ ਜਤਿੰਦਰ ਸਿੰਘ ਸੀ.ਓ. ਦੀ ਨਿਗਰਾਨੀ ਹੇਠ ਚੱਲ ਰਹੇ 10 ਰੋਜ਼ਾ ਟ੍ਰੇਨਿੰਗ ਕੈਂਪ ਵਿਚ ਐਨ.ਸੀ.ਸੀ. ਕੈਡਿਟਾਂ ਵਲੋ ਰੰਗਾਰੰਗ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਸੱਭਿਆਚਾਰਕ ਪ੍ਰੋਗਰਾਮ ਦੌਰਾਨ ਕੈਡਿਟਾਂ ਨੇ ਗਿੱਧਾ, ਭੰਗੜਾ, ਸਕਿੱਟ, ਸੋਲੋ ਡਾਂਸ ਆਦਿ ਵੰਨਗੀਆਂ ਪੇਸ਼ ਕੀਤੀਆਂ। ਸੱਭਿਆਚਰਕ ਪ੍ਰੋਗਰਾਮ ਦੌਰਾਨ ਆਪਣੇ ਪ੍ਰਧਾਨਗੀ ਸੰਬੋਧਨ ‘ਚ ਕਰਨਲ ਜਤਿੰਦਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਆਪਣੇ ਵਿਦਿਆਰਥੀਆਂ ਜੀਵਨ ਦੌਰਾਨ ਆਪਣੀ ਬਹੁਪੱਖੀ ਸਖਸ਼ੀਅਤ ਨੂੰ ਉਭਾਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਅਤੇ ਸੱਭਿਆਚਰਕ ਗਤੀਵਿਧੀਆਂ ਦਾ ਵੀ ਵਿਸ਼ੇਸ਼ ਯੋਗਦਾਨ ਹੈ ਅਤੇ ਵਿਦਿਆਰਥੀਆਂ ਨੂੰ ਇਨ੍ਹਾਂ ਖੇਤਰਾਂ ‘ਚ ਵੀ ਭਾਗ ਲੈਣਾ ਚਾਹੀਦਾ ਹੈ।ਉਨਾਂ ਕਿਹਾ ਕਿ ਐਨ.ਸੀ.ਸੀ. ਜੋ ਕਿ ਆਪਣੇ ਆਪ ‘ਚ ਇੱਕ ਬਹੁਤ ਹੀ ਰੁਮਾਂਚਕ ਅਤੇ ਸਾਹਸ ਭਰਿਆ ਖੇਤਰ ਹੈ ਅਤੇ ਜੋ ਵਿਦਿਆਰਥੀ ਇਸ ਖੇਤਰ ਨੂੰ ਅਪਨਾਉਂਦੇ ਹਨ ਉਹ ਇੱਕ ਜਿੰਮੇਵਾਰ ਨਾਗਰਿਕ ਬਣ ਕੇ ਜਾਂਦੇ ਹਨ।
ਇਸ ਤੋਂ ਮੌਕੇ ਕਰਨਲ ਜਤਿੰਦਰ ਸਿੰਘ, ਕਰਨਲ ਬੀ ਐਸ ਬਾਜਵਾ, ਐਸ ਐਮ ਬਿੱਕਰ ਸਿੰਘ ਨੇ ਖੇਡਾਂ ਅਤੇ ਸੱਭਿਆਚਾਰਕ ਪ੍ਰੋਗਰਾਮ ਵਿਚੋਂ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਐਨ.ਸੀ.ਸੀ. ਕੈਡਿਟਾਂ ਨੂੰ ਮੈਡਲ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ।ਇਸ ਮੌਕੇ ਆਰ.ਪੀ. ਸਿੰਘ, ਦਲਜੀਤ ਸਿੰਘ, ਅਮਰਜੀਤ ਸਿਘ, ਸੂਬੇਦਾਰ ਬਲਜੀਤ ਸਿਘ, ਹੌਲਦਾਰ ਜੋਗਾ ਸਿਘ, ਹੌਲਦਾਰ ਕੁਲਵੰਤ ਸਿੰਘ, ਹੌਲਦਾਰ ਸਤਨਾਮ ਸਿੰਘ, ਗਗਨਦੀਪ ਸ਼ਰਮਾ, ਅਮਰਪ੍ਰੀਤ ਸਿੰਘ ਪਰਮਾਰ, ਜਸਵੰਤ ਸਿੰਘ ਜੰਬਾ, ਗੁਰਿੰਦਰ ਸਿੰਘ,ਸੁੱਚਾ ਸਿੰਘ ਅਤੇ 22 ਪੰਜਾਬ ਬਟਾਲੀਅਨ ਦਾ ਸਾਰਾ ਸਟਾਫ ਹਾਜ਼ਰ ਸੀ।

Check Also

ਪੰਜਾਬ ਸਰਕਾਰ ਵੱਲੋਂ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਲਈ 181.23 ਕਰੋੜ ਜਾਰੀ – ਵਿਧਾਇਕ ਡਾ. ਜਸਬੀਰ ਸਿੰਘ

 ਅੰਮ੍ਰਿਤਸਰ, 10 ਸਤੰਬਰ  (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ …

Leave a Reply