Sunday, February 25, 2024

ਵਿਧਾਇਕਾ ਭਰਾਜ਼ ਦੇ ਉਦਮ ਸਦਕਾ ਸਰਕਾਰੀ ਰਣਬੀਰ ਕਾਲਜ ਦੇ ਵਿਦਿਆਰਥੀਆਂ ਨੇ ਵੇਖੀ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ

ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਉਦਮ ਸਦਕਾ ਅੱਜ ਸਰਕਾਰੀ ਰਣਬੀਰ ਕਾਲਜ ਦੇ ਵਿਦਿਆਰਥੀਆਂ ਦੇ ਇੱਕ ਵਫਦ ਨੇ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਨੂੰ ਨੇੜਿਓਂ ਦੇਖਿਆ।ਇਸ ਵਫਦ ਵਿੱਚ ਕਾਲਜ ਦੇ 40 ਵਿਦਿਆਰਥੀਆਂ ਦੇ ਨਾਲ ਨਾਲ 5 ਅਧਿਆਪਕ ਵੀ ਸ਼ਾਮਲ ਹੋਏ।ਜਿਨ੍ਹਾਂ ਵਲੋਂ ਕਾਲਜ ਦੇ ਇਤਿਹਾਸ ਵਿੱਚ ਪਹਿਲੀ ਵਾਰ ਵਿਧਾਨ ਸਭਾ ਦਾ ਇੱਕ ਵਿਦਿਅਕ ਟੂਰ ਕੀਤਾ ਗਿਆ ਹੈ।
ਇਸ ਸਬੰਧੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਸਰਕਾਰੀ ਰਣਬੀਰ ਕਾਲਜ ਵਿੱਚ ਪੋਲੀਟੀਕਲ ਸਾਇੰਸ ਵਿਸ਼ੇ ਵਿੱਚ ਗ੍ਰੈਜੂਏਸ਼ਨ (ਬੀ.ਏ) ਅਤੇ ਪੋਸਟ ਗ੍ਰੈਜੂਏਸ਼ਨ (ਐਮ.ਏ) ਕਰ ਰਹੇ ਇਨ੍ਹਾਂ ਵਿਦਿਆਰਥੀਆਂ ਨੂੰ ਵਿਧਾਨ ਸਭਾ ਦੀ ਕਾਰਜ਼ਪ੍ਰਣਾਲੀ ਬਾਰੇ ਜਾਣੂ ਕਰਵਾਉਣ ਦੇ ਉਦੇਸ਼ ਨਾਲ ਇਹ ਦੌਰਾ ਕਰਵਾਇਆ ਗਿਆ ਹੈ।
ਕਾਲਜ ਦੀ ਤਰਫੋਂ ਪ੍ਰੋ. ਰਵਿੰਦਰਪਾਲ ਸਿੰਘ ਭੰਗੂ, ਡਾ. ਗੁਲਸ਼ਨਦੀਪ, ਪ੍ਰੋ. ਰਮਨਦੀਪ, ਡਾ. ਮਨਦੀਪ ਕੌਰ ਅਤੇ ਡਾ. ਇਕਬਾਲ ਸਿੰਘ ਨੇ ਵਿਦਿਆਰਥੀਆਂ ਦੇ ਵਫ਼ਦ ਦੀ ਅਗਵਾਈ ਕੀਤੀ ਅਤੇ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਇਸ ਉਦਮ ਦੀ ਸ਼ਲਾਘਾ ਕਰਦਿਆਂ ਕਾਲਜ ਦੀ ਤਰਫੋਂ ਧੰਨਵਾਦ ਕੀਤਾ।

Check Also

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਐਂਟਰਸ ਟੈਸਟ 25 ਫਰਵਰੀ ਨੂੰ

ਸੰਗਰੂਰ, 24 ਫਰਵਰੀ (ਜਗਸੀਰ ਲੌਂਗੋਵਾਲ) – ਇਲਾਕੇ ਦੀ ਨਾਮਵਰ ਸੰਸਥਾ ਐਮ.ਐਲ.ਜੀ ਕਾਨਵੈਂਟ ਸਕੂਲ (ਸੀ..ਬੀ.ਐਸ.ਸੀ) ਦੇ …