Saturday, December 2, 2023

ਖ਼ਾਲਸਾ ਕਾਲਜ ਐਜ਼ੂਕੇਸ਼ਨ ਰਣਜੀਤ ਐਵੀਨਿਊ ਵਿਖੇ ਐਕਸਟੈਨਸ਼ਨ ਲੈਕਚਰ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਰਣਜੀਤ ਐਵੀਨਿਊ ਵਿਖੇ ਐਨ.ਐਸ.ਐਸ ਯੂਨਿਟ ਵਲੋਂ ਮਾਨਸਿਕ ਸਿਹਤ ਬਾਰੇ ਐਕਸਟੈਨਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਏ ਗਏ ਇਸ ਲੈਕਚਰ ਦਾ ਉਦੇਸ਼ ਵਿਦਿਆਰਥੀਆਂ ’ਚ ਸਰੀਰਿਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।
ਅਮਨਦੀਪ ਮੈਡੀਸਿਟੀ ਹਸਪਤਾਲ ਤੋਂ ਸੀਨੀਅਰ ਮਨੋਵਿਗਿਆਨੀ ਸ੍ਰੀਮਤੀ ਸ਼ਰਧਾ ਮਹਿਰਾ ਨੇ ਰਿਸੋਰਸ ਪਰਸਨ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਖਸੀਅਤ ਦੇ ਸੰਪੂਰਨ ਵਿਕਾਸ ’ਚ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰਨ ਵਾਲੇ ਵੱਖ-ਵੱਖ ਮੁੱਦਿਆਂ ਤੋਂ ਜਾਣੂ ਕਰਵਾਇਆ। ਸ੍ਰੀਮਤੀ ਮਹਿਰਾ ਨੇ ਉਨ੍ਹਾਂ ਨੂੰ ਅਜਿਹੇ ਮੁੱਦਿਆਂ ਨਾਲ ਨਜਿੱਠਣ ਲਈ ਵੱਖ-ਵੱਖ ਰਣਨੀਤੀਆਂ ਬਾਰੇ ਵੀ ਵਿਸਥਾਰ ਪੂਰਵਕ ਚਾਨਣਾ ਪਾਇਆ।

Check Also

ਸਰਕਾਰੀ ਨੌਕਰੀਆਂ ਦੇ ਪੇਪਰਾਂ ਲਈ ਮੁਫਤ ਕੋਚਿੰਗ ਕਲਾਸਾਂ ਆਰੰਭ

ਅੰਮ੍ਰਿਤਸਰ 1 ਦਸੰਬਰ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਘਨਸ਼ਾਮ …