ਪਠਾਨਕੋਟ, 22 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵਿਖੇ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਇਸ ਦਫਤਰ ਵਿਖੇ ਇੱਕ ਛੱਤ ਥੱਲੇ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।ਜਿਵੇਂ ਕਿ ਪੜ੍ਹੇ ਲਿਖੇ ਬੇਰੋਜਗਾਰ ਪ੍ਰਾਰਥੀਆਂ ਨੂੰ ਪ੍ਰਾਈਵੇਟ ਕੰਪਨੀਆਂ ਵਿੱਚ ਰੋਜ਼ਗਾਰ, ਸਵੈ-ਰੋਜਗਾਰ ਕਰਜ਼ਾ ਮਹੁੱਈਆ ਕਰਵਾਉਣਾ, ਪ੍ਰਾਰਥੀਆਂ ਦੀ ਆਨਲਾਈਨ ਅਤੇ ਅਫਲਾਈਨ ਰਜਿਸਟ੍ਰੇਸ਼ਨ, ਸਕਿੱਲ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਕੋਚਿੰਗ ਕਲਾਸਾਂ ਲਗਾਈਆਂ ਜਾਂਦੀਆਂ ਹਨ।
ਰੋਜ਼ਗਾਰ ਅਫਸਰ ਰਮਨ ਨੇ ਦੱਸਿਆ ਕਿ ਪੰਜਾਬ ਪੁਲਿਸ ਕਾਂਸਟੇਬਲ, ਬੈਂਕਿਗ ਅਤੇ ਬੀ.ਡੀ.ਓ ਦੀ ਤਿਆਰੀ ਕਰਨ ਲਈ ਲਗਾਤਾਰ ਕਲਾਸਾਂ ਲਗਾਈਆਂ ਜਾ ਰਹੀਆਂ ਹਨ।ਚਾਹਵਾਨ ਪ੍ਰਾਰਥੀ ਅਪਣਾ ਨਾਮ ਰਜਿਸਟਰ ਕਰਵਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਮਲਿਕਪੁਰ ਵਿਖੇ ਸੰਪਰਕ ਜਾਂ ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰ: 7657825214 ‘ਤੇ ਸੋਮਵਾਰ ਤੇ ਸ਼ੁਕਰਵਾਰ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਸੰਪਰਕ ਕਰ ਸਕਦੇ ਹਨ।
Check Also
ਜਨਮ ਦਿਨ ਮੁਬਾਰਕ – ਭੂਮਿਕਾ ਕਾਂਸਲ
ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਚੀਮਾ ਮੰਡੀ ਸੰਗਰੂਰ ਵਾਸੀ ਸੁਰੇਸ਼ ਕਾਂਸਲ ਲਾਡੀ ਪਿਤਾ ਅਤੇ …