ਸਮਰਾਲਾ, 23 ਮਾਰਚ (ਇੰਦਰਜੀਤ ਸਿੰਘ ਕੰਗ) – ਅੱਜ ਇਥੇ ਲੇਬਰ ਚੌਂਕ ਸਮਰਾਲਾ ਵਿਖੇ ਨਿਰਮਾਣ ਮਜ਼ਦੂਰ ਯੂਨੀਅਨ ਵਲੋਂ 23 ਮਾਰਚ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਰਧਾਂਜਲੀ ਸਮਾਗਮ ਕੀਤਾ ਗਿਆ।ਜਿਸ ਵਿੱਚ ਯੂਨੀਅਨ ਦੇ ਪ੍ਰਧਾਨ ਕਾਮਰੇਡ ਭਜਨ ਸਿੰਘ ਨੇ ਸਮਾਗਮ ਦੇ ਸ਼ੁਰੂ ਵਿੱਚ ਸ਼ਹੀਦ ਭਗਤ ਸਿੰਘ ਦੀ ਤਸਵੀਰ ਤੇ ਫੁੱਲਾਂ ਦੇ ਹਾਰ ਪਾ ਕੇ ਸ਼ਰਧਾਂਜਲੀ ਭੇਂਟ ਕੀਤੀ।ਇਸ ਤੋਂ ਬਾਅਦ ਕਾਮਰੇਡ ਭਜਨ ਸਿੰਘ ਆਪਣੇ ਸੰਬੋਧਨ ‘ਚ ਕਿਹਾ ਕਿ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ 23 ਸਾਲ ਦੀ ਉਮਰ ਵਿੱਚ ਆਪਣੇ ਆਪ ਨੂੰ ਦੇਸ਼ ਲਈ ਕੁਰਬਾਨ ਕਰ ਦਿੱਤਾ ਸੀ।ਪਰ ਅਜ਼ਾਦੀ ਤੋਂ 75 ਸਾਲ ਬਾਅਦ ਵੀ ਮਜ਼ਦੂਰਾਂ ਦੀ ਹਾਲਤ ਬਦ ਤੋਂ ਬਦਤਰ ਹੋਈ ਪਈ ਹੈ।ਮਜ਼ਦੂਰਾਂ ਨੂੰ ਕੰਮ ਨਾ ਮਿਲਣ ਕਾਰਨ ਜ਼ਿੰਦਗੀ ਚਲਾਉਣ ਵਿੱਚ ਅਨੇਕਾਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਅੱਜ ਦੇ ਮਹਿੰਗਾਈ ਦੇ ਯੁੱਗ ਵਿੱਚ ਬੇਰੁਜ਼ਗਾਰੀ ਅਤੇ ਗਰੀਬੀ ਨੇ ਲੋਕਾਂ ਦਾ ਜੀਣਾ ਦੁੱਭਰ ਕਰ ਦਿੱਤਾ ਹੈ।ਇਸ ਲਈ ਸਮਾਜ ਦੇ ਲੋਕਾਂ ਨੂੰ ਇਕੱਠੇ ਹੋ ਕੇ ਸੰਘਰਸ਼ ਕਰਨਾ ਪਵੇਗਾ।ਇਹ ਹੀ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਸਮਾਗਮ ਨੂੰ ਹਰਜਿੰਦਰ ਪਾਲ ਸਿੰਘ ਸਮਰਾਲਾ ਨੇ ਵੀ ਸੰਬੋਧਨ ਕੀਤਾ ਅਤੇ 23 ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਇਸ ਮੌਕੇ ਵੱਡੀ ਗਿਣਤੀ ‘ਚ ਇਕੱਤਰ ਹੋਏ ਮਜ਼ਦੂਰਾਂ ਵਿੱਚ ਕੁਲਵੰਤ ਸਿੰਘ ਸੈਕਟਰੀ, ਜੀਵਨ ਸਿੰਘ ਬੰਬ ਖਜ਼ਾਨਚੀ ਨਿਰਮਾਣ ਮਜ਼ਦੂਰ ਯੂਨੀਅਨ, ਜਸਪਾਲ ਸਿੰਘ ਢੀਂਡਸਾ, ਗੁਲਜਾਰ ਸਿੰਘ ਮੰਜ਼ਾਲੀਆਂ, ਜੋਗਾ ਸਿੰਘ, ਬਲਵੰਤ ਸਿੰਘ ਸਮਰਾਲਾ, ਜਸਵੀਰ ਸਿੰਘ ਬੌਂਦਲੀ, ਜਸਵੰਤ ਸਿੰਘ ਮਾਛੀਵਾੜਾ, ਮੱਘਰ ਸਿੰਘ ਸ਼ਾਮਗੜ੍ਹ, ਭਜਨ ਸਿੰਘ ਚਹਿਲਾਂ, ਜਨਕ ਸਿੰਘ ਸਿਹਾਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕੇ ਦੇ ਮਜ਼ਦੂਰ ਮੌਜ਼ੂਦ ਸਨ।
Check Also
ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ
ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …