ਸੰਗਰੂਰ, 23 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਬੱਸ ਸਟੈਂਡ ਤੇ ਸਥਿਤ ਸ਼ਹੀਦ ਸਮਾਰਕ ਤੇ ਸਹਾਰਾ ਫਾਊਂਡੇਸ਼ਨ ਵੱਲੋਂ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਹਾੜੇ ਤੇ ਵਿਸ਼ੇਸ਼, ਪਰ ਸੰਖੇਪ ਸਮਾਗਮ ਕੀਤਾ ਗਿਆ।ਸਰਬਜੀਤ ਸਿੰਘ ਰੇਖੀ, ਡਾ. ਸੁਮਿੰਦਰ ਸਿੰਘ ਅਤੇ ਸੁਰਿੰਦਰ ਪਾਲ ਸਿੰਘ ਸਿਦਕੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਵਲੋਂ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਪਾਏ ਯੋਗਦਾਨ ਦਾ ਜ਼ਿਕਰ ਕਰਦਿਆਂ ਨੌਜਵਾਨਾਂ ਨੂੰ ਨਸ਼ਾ ਰਹਿਤ ਸਿਹਤਮੰਦ ਸਮਾਜ ਸਿਰਜਣ ਅਤੇ ਆਪਣੀ ਜਵਾਨੀ ਨੂੰ ਸਮਾਜ ਸੇਵਾ ਦੇ ਕਾਰਜ਼ਾਂ ਵਿੱਚ ਲਗਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਪ੍ਰੇਰਨਾ ਕੀਤੀ।ਸਹਾਰਾ ਵਲੋਂ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸਾਸ਼ਨ ਅੱਗੇ ਮੰਗ ਕੀਤੀ ਕਿ ਰੇਲਵੇ ਸਟੇਸ਼ਨ ਸੰਗਰੂਰ ਵਿਖੇ ਲੱਗੇ ਤਿਰੰਗੇ ਦੀ ਤਰ੍ਹਾਂ ਬੱਸ ਸਟੈਂਡ ‘ਤੇ ਵੀ ਅਜਿਹਾ ਤਿਰੰਗਾ ਸਥਾਪਿਤ ਕੀਤਾ ਜਾਵੇ।
ਇਸ ਮੌਕੇ ਸਹਾਰਾ ਮੈਂਬਰ ਅਸ਼ੋਕ ਕੁਮਾਰ, ਵਰਿੰਦਰਜੀਤ ਸਿੰਘ ਬਜਾਜ, ਨਰਿੰਦਰ ਸਿੰਘ, ਗੁਰਤੇਜ ਖੇਤਲਾ ਦੇ ਨਾਲ ਰਿਕਸ਼ਾ ਚਾਲਕ ਮਾਲਕ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ, ਰਵੀ ਕੁਮਾਰ ਸਕੱਤਰ, ਅਮਰੀਕ ਸਿੰਘ ਖਜਾਨਚੀ, ਬਲਜੀਤ ਸਿੰਘ, ਕਮਲਜੀਤ ਸਿੰਘ, ਗੁਰਦੇਵ ਸਿੰਘ ਸਮੇਤ ਹੋਰ ਮੈਂਬਰਾਂ ਨੇ ਦੇਸ਼ ਭਗਤੀ ਦੇ ਨਾਅਰਿਆਂ ਦੀ ਗੂੰਜ਼ ਵਿੱਚ ਫੁੱਲ, ਹਾਰ ਅਰਪਨ ਕਰਦਿਆਂ ਸ਼ਹੀਦਾਂ ਨੂੰ ਸਿਜ਼ਦਾ ਕੀਤਾ।
Check Also
ਸੰਤ ਬਾਬਾ ਤੇਜਾ ਸਿੰਘ ਜੀ ਦੀ 60ਵੀਂ ਸਲਾਨਾ ਬਰਸੀ ਨੂੰ ਸਮਰਪਿਤ ਸਲਾਨਾ ਗੁਰਮਤਿ ਸਮਾਗਮ ਆਯੋਜਿਤ
ਸੰਗਰੂਰ, 8 ਜੁਲਾਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸਟ, ਬੜੂ ਸਾਹਿਬ ਵਲੋਂ 20ਵੀਂ ਸਦੀ ਦੇ ਮਹਾਨ …