ਸੰਗਰੂਰ, 23 ਮਾਰਚ (ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਸਾਜਿਸ਼ਾਂ ਅਧੀਨ ਲੁੱਕਵੇਂ ਢੰਗ ਨਾਲ ਕੇਂਦਰ ਸਰਕਾਰ ਦੀਆ ਲੋਕ ਮਾਰੂ ਨੀਤੀਆਂ ਨੂੰ ਲਾਗੂ ਕਰਵਾਉਣ ਲਈ ਕੰਮ ਕਰ ਰਹੀ ਹੈ।ਜਿਸ ਦੀ ਕੜੀ ਵਜੋਂ ਹੀ ਪੰਜਾਬ ਸਰਕਾਰ ਵਲੋਂ ਰਿਲਾਇੰਸ ਜੀਓ ਕੰਪਨੀ ਦੇ ਚਿੱਪ ਵਾਲੇ ਮੀਟਰ ਲਗਾਏ ਜਾ ਰਹੇ ਹਨ।ਇਹ ਸਰਕਾਰ ਵੀ ਕਾਰਪੋਰੇਟ ਪੱਖੀ ਅਤੇ ਗਰੀਬ ਵਰਗ ਤੇ ਕਿਸਾਨ ਵਿਰੋਧੀ ਹੈ।ਚੱਠਾ ਨੇ ਕਿਹਾ ਕਿ ਇੱਕ ਪਾਸੇ ਤਾਂ ਪੰਜਾਬ ਸਰਕਾਰ ਕਿਸਾਨਾਂ ਨੂੰ ਫ੍ਰੀ ਬਿਜਲੀ ਅਤੇ ਆਮ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੇਣ ਦੀ ਗੱਲ ਕਰਦੀ ਹੈ ਤੇ ਦੂਜੇ ਪਾਸੇ ਦੋਹਰੀ ਨੀਤੀ ਅਪਣਾਉਂਦੇ ਹੋਏ ਚਿੱਪ ਵਾਲੇ ਮੀਟਰ ਲਗਾ ਕੇ ਉਹਨਾਂ ਨੂੰ ਰੀਚਾਰਜ਼ ਕਰਵਾਉਣ ਲਈ ਯਤਨਸ਼ੀਲ ਹੈ।ਕਿਸਾਨ ਆਗੂ ਚੱਠਾ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਜੋ ਮੰਗਾਂ ਕੇਂਦਰ ਸਰਕਾਰ ਨੇ ਮੰਨੀਆਂ ਸੀ ਉਹਨਾਂ ਤਿੰਨ ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਤੋ ਇਲਾਵਾ ਇੱਕ ਮੰਗ ਬਿਜਲੀ ਸੋਧ ਬਿੱਲ 2020 ਨੂੰ ਵੀ ਵਾਪਸ ਲੈਣਾ ਸੀ ਅਤੇ ਕੇਂਦਰ ਸਰਕਾਰ ਨੇ ਮੰਨਿਆਂ ਸੀ ਕਿ ਉਹ ਬਿਜਲੀ ਸੋਧ ਬਿੱਲ 2020 ਨੂੰ ਲਾਗੂ ਨਹੀਂ ਕਰੇਗੀ, ਪਰ ਹੁਣ ਕੇਂਦਰ ਸਰਕਾਰ ਅਸਿੱਧੇ ਢੰਗ ਰਾਹੀਂ ਰਾਜ ਸਰਕਾਰਾਂ ਤੋਂ ਉਸ ਨੂੰ ਲਾਗੂ ਕਰਵਾਉਣ ਦੀਆਂ ਸਾਜਿਆਂ ਰਚ ਰਹੀ ਹੈ।ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੀਆਂ ਸਾਜਿਸ਼ਾਂ ਵਿੱਚ ਸਾਥ ਦਿੱਤਾ ਜਾ ਰਿਹਾ ਹੈ।ਚੱਠਾ ਨੇ ਕਿਹਾ ਕਿ ਸਾਡੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਸਰਕਾਰਾਂ ਦੀ ਇਸ ਸਾਜ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ।
Check Also
ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ
ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …