Tuesday, June 17, 2025
Breaking News

ਰੈਡ ਕਰਾਸ ਸੁਸਾਇਟੀ ਵਲੋਂ ਲਗਾਇਆ ਗਿਆ ਖੂਨਦਾਨ ਕੈਂਪ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਸਥਾਨਕ ਰੈਡ ਕਰਾਸ ਭਵਨ ਵਿਖੇ ਅੱਜ ਸ. ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ‘ਤੇ ਉਨ੍ਹਾਂ ਨੂੰ ਸ਼ਰਧਾਜਲੀ ਭੇਂਟ ਕੀਤੀ ਗਈ ਅਤੇ ਖੂਨਦਾਨ ਕੈਂਪ ਲਗਾਇਆ ਗਿਆ। ਡਾ. ਗੁਰਪ੍ਰੀਤ ਕੌਰ ਜੋਹਲ ਸੂਦਨ ਚੇਅਰਪਰਸਨ ਰੈਡ ਕਰਾਸ ਸੁਸਾਇਟੀ ਵਲੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਵਲੋਂ ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਗਿਆ।ਅਸ਼ੀਸਇੰਦਰ ਸਿੰਘ ਕਾਰਜਕਾਰੀ ਸਕੱਤਰ ਅਤੇ ਸਰਕਾਰੀ ਮੁਲਾਜ਼ਮਾਂ ਵਲੋਂ ਆਪਣਾ ਖੂਨਦਾਨ ਕਰਕੇ ਨੌਜਵਾਨਾਂ ਨੂੰ ਇਸ ਸੰਬੰਧੀ ਪ੍ਰੇਰਿਤ ਕੀਤਾ, ਤਾਂ ਜੋ ਲੌੜਵੰਦ ਮਰੀਜ਼ਾਂ ਦੀ ਜਾਨ ਬਚ ਸਕੇ।ਇਸ ਮੌਕੇ ਰੈਡ ਕਰਾਸ ਦੇ ਲੇਡੀਜ਼ ਮੈਂਬਰ ਸ਼ਿਸ਼ਪਾਲ ਸਿੰਘ ਅਤੇ ਸਮੂਹ ਸਟਾਫ ਵੀ ਸ਼ਾਮਲ ਸਨ।ਕੈਂਪ ਵਿੱਚ 50 ਖੂਨਦਾਨੀਆਂ ਨੇ ਖੂਨਦਾਨ ਕੀਤਾ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …