ਪੰਜਾਬੀ ਸਿਨੇਮਾਂ ਹੁਣ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ ਤੇ ਨਵੇਂ-ਨਵੇਂ ਵਿਸ਼ਿਆਂ ਦੀ ਫਿਲਮਾਂ ਦਰਸ਼ਕਾਂ ਦੀ ਝੋਲੀ ਪਾ ਰਿਹਾ ਹੈ।ਦਰਸ਼ਕ ਵੀ ਹੁਣ ਰਲਦੇ-ਮਿਲਦੇ ਵਿਸ਼ਿਆਂ ਵਾਲੀਆਂ ਫਿਲਮਾਂ ਨੂੰ ਨਕਾਰ ਕੇ ਕੁੱਝ ਵੱਖਰਾ ਵੇਖਣ ਦੀ ਚਾਹਤ ਰੱਖਦੇ ਹਨ।ਇਸੇ ਰੁਝਾਨ ਤਹਿਤ ‘ਨੀਰੂ ਬਾਜਵਾ ਐਂਟਰਟੇਨਮੈਂਟ’ ਅਤੇ ‘ਘੈਂਟ ਬੁਆਏਜ ਐਂਟਰਟੇਨਮੈਂਟ’ ਬੈਨਰ ਇੱਕ ਵੱਖਰੇ ਵਿਸ਼ੇ ਦੀ ਆਪਣੀ ਨਵੀਂ ਫਿਲਮ ‘ਏਸ ਜਹਾਨੋਂ ਦੂਰ ਕਿਤੇ-ਚੱਲ ਜ਼ਿੰਦੀਏ’ 24 ਮਾਰਚ ਨੂੰ ਦਰਸ਼ਕਾਂ ਦੇ ਰੂਬਰੂ ਕਰਨ ਜਾ ਰਿਹਾ ਹੈ।ਇਸ ਫਿਲਮ ਦੇ ਹਾਲ ਹੀ ‘ਚ ਰਲੀਜ਼ ਹੋਏ ਸ਼ਾਨਦਾਰ ਟੀਜ਼ਰ ਨੇ ਦਰਸ਼ਕਾਂ ਦੀ ਉਤਸੁਕਤਾ ਨੂੰ ਹੋਰ ਵਧਾ ਦਿੱਤਾ ਹੈ।ਇਸ ਫਿਲਮ ਵਿੱਚ ਨੀਰੂ ਬਾਜਵਾ, ਗੁਰਪ੍ਰੀਤ ਘੁੱਗੀ, ਕੁਲਵਿੰਦਰ ਬਿੱਲਾ, ਜੱਸ ਬਾਜਵਾ, ਅਦਿਤੀ ਸ਼ਰਮਾ ਅਤੇ ਰੁਪਿੰਦਰ ਰੂਪੀ ਨੂੰ ਇੱਕੋ ਸਕਰੀਨ ‘ਤੇ ਇਕੱਠੇ ਨਜ਼ਰ ਆਉਣਗੇ।ਇਸ ਫਿਲਮ ਨੂੰ ਨਿਰਮਾਤਾ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਦੁਆਰਾ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।ਜਿਵੇਂ ਕਿ ਅਸੀਂ ਟ੍ਰੇਲਰ ਤੋਂ ਦੇਖ ਸਕਦੇ ਹਾਂ ਕਿ ਫਿਲਮ ਕਹਾਣੀ ਦੇ ਉਸ ਹਿੱਸੇ ਨਾਲ ਵਾਕਿਫ਼ ਕਰਾਉਂਦੀ ਹੈ ਜੋ ਆਪਣੇ ਵਤਨ ਅਤੇ ਆਪਣੀ ਮਿੱਟੀ ਨੂੰ ਛੱਡ ਪ੍ਰਦੇਸਾਂ ਵਿੱਚ ਵੱਸ ਰਹੇ ਹਨ।ਇਹ ਲੜਾਈ ਹੋਂਦ ਅਤੇ ਹੱਕਾਂ ਦੀ ਹੈ, ਜੋ ਸਾਡੀ ਦੇਸ਼ ਪ੍ਰਤੀ ਪਿਆਰ ਦੀ ਭਾਵਨਾ ਨੂੰ ਦਰਸਾਉਂਦੀ ਹੈ।
ਫਿਲਮ ਦੇ ਨਿਰਦੇਸ਼ਕ ਉਦੈ ਪ੍ਰਤਾਪ ਸਿੰਘ ਹਨ ਅਤੇ ਫਿਲਮ ਦੀ ਕਹਾਣੀ ਜਗਦੀਪ ਵੜਿੰਗ ਨੇ ਲਿਖੀ ਗਈ ਹੈ ਜਿਨ੍ਹਾਂ ਨੇ `ਮਾਂ ਦਾ ਲਾਡਲਾ`, `ਗਲਵੱਕੜੀ`, ਅਤੇ `ਮੈਂ ਤੇ ਬਾਪੂ` ਵਰਗੀਆਂ ਫਿਲਮਾਂ ਦੀ ਬਾਕਮਾਲ ਕਹਾਣੀ ਵੀ ਲਿਖੀ ਸੀ।ਇਸ ਫਿਲਮ ਦਾ ਬੈਕਗਰਾਊਂਡ ਸਕੋਰ ਰਾਜੂ ਸਿੰਘ ਨੇ ਦਿੱਤਾ ਹੈ, ਔਰ ਸੰਗੀਤ ਵੇਹਲੀ ਜਨਤਾ ਰਿਕਾਰਡਜ਼ ਵਲੋਂ ਦਿੱਤਾ ਗਿਆ ਹੈ।ਆਪਣੀ ਆਉਣ ਵਾਲੀ ਫਿਲਮ ਦੇ ਟ੍ਰੇਲਰ ਨੂੰ ਪੇਸ਼ ਕਰਦੇ ਹੋਏ, ਨਿਰਮਾਤਾ ਹੈਰੀ ਕਾਹਲੋਂ, ਕੁਲਵਿੰਦਰ ਬਿੱਲਾ ਅਤੇ ਸੰਤੋਸ਼ ਸੁਭਾਸ਼ ਥੀਟੇ ਨੇ ਖੁਸ਼ੀ ਜਾਹਿਰ ਕਰਦਿਆਂ ਕਿਹਾ, “ਇਹ ਫਿਲਮ ਦੇਸ਼ ਪ੍ਰਤੀ ਪਿਆਰ ਅਤੇ ਵਿਛੜਨ ਦੇ ਦਰਦ ਨੂੰ ਦਰਸਾਉਂਦੀ ਹੈ।ਸਾਡਾ ਫਿਲਮ ਨੂੰ ਪੇਸ਼ ਕਰਨ ਦਾ ਮਕਸਦ ਇਹ ਹੈ ਕਿ ਦਰਸ਼ਕ ਸਾਡੀ ਫਿਲਮ ਬਣਾਉਣ ਦੇ ਸੱਚੇ ਅਤੇ ਨੇਕ ਇਰਾਦੇ ਨੂੰ ਚੰਗੀ ਤਰ੍ਹਾਂ ਸਮਝ ਸਕਣ।ਸਾਨੂੰ ਉਮੀਦ ਹੈ ਕਿ ਦਰਸ਼ਕ ਸਾਡੀ ਨਵੀਂ ਪੇਸ਼ਕਸ਼ ਨੂੰ ਆਪਣਾ ਭਰਪੂਰ ਪਿਆਰ ਦੇਣਗੇ।ਫਿਲਮ ਦੀ ਕਹਾਣੀ ਦੀ ਗੱਲ ਕਰਦਿਆਂ ਨਿਰਦੇਸ਼ਕ ਉਦੈ ਪ੍ਰਤਾਪ ਸਿੰਘ ਦਾ ਕਹਿਣਾ ਹੈ, “ਮੈਂ ਇਸ ਫਿਲਮ ਦੀ ਕਹਾਣੀ ਨੂੰ ਆਪਣੇ ਇੰਨਾ ਕਰੀਬ ਦੇਖਿਆ ਕਿ ਮੈਨੂੰ ਇਹ ਸੱਚ-ਮੁੱਚ ਅਸਲੀ ਕਹਾਣੀ ਲੱਗਦੀ ਹੈ।ਬਹੁਤ ਹੀ ਖੁਸ਼ੀ ਹੋ ਰਹੀ ਹੈ ਕਿ ਫਿਲਮ ਦੇ ਟੀਜ਼ਰ ਨੂੰ ਦਰਸ਼ਕਾਂ ਨੇ ਆਪਣਾ ਇੰਨਾ ਪਿਆਰ ਦਿੱਤਾ।ਉਮੀਦ ਹੈ ਕਿ ਦਰਸ਼ਕ ਟ੍ਰੇਲਰ ਅਤੇ ਫਿਲਮ ਨੂੰ ਵੀ ਆਪਣਾ ਇੰਨਾ ਪਿਆਰ ਦੇਣਗੇ।2303202301
ਹਰਜਿੰਦਰ ਸਿੰਘ ਜਵੰਦਾ
ਪਟਿਆਲਾ।
ਮੋ – 9463828000