Monday, December 23, 2024

ਖ਼ਾਲਸਾ ਕਾਲਜ ਵਿਖੇ ਸਾਈਬਰ ਕ੍ਰਾਈਮ ਅਤੇ ਟ੍ਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਐਨ.ਐਸ.ਐਸ ਯੂਨਿਟ ਅਤੇ ਰੋਟਰੈਕਟ ਕਲੱਬ ਦੇ ਸਾਂਝੇ ਸਹਿਯੋਗ ਨਾਲ ਸਾਈਬਰ ਕ੍ਰਾਈਮ ਅਤੇ ਟੈ੍ਰਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ’ਚ ਸਾਈਬਰ ਕ੍ਰਾਈਮ ਸੈਲ ਦੇ ਇੰਚਾਰਜ਼ ਇੰਸਪੈਕਟਰ ਅਮਨਜੋਤ ਕੌਰ, ਟ੍ਰੈਫ਼ਿਕ ਐਜ਼ੂਕੇਸ਼ਨ ਸੈਲ ਦੇ ਇੰਚਾਰਜ਼ ਸਬ ਇੰਸਪੈਕਟਰ ਦਲਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਕਾਲਜ ਦੇ ਰੋਟਰੈਕਟ ਕਲੱਬ ਦੇ ਫੈਕਲਟੀ ਸਲਾਹਕਾਰ ਡਾ. ਗੁਰਵੇਲ ਸਿੰਘ ਮੱਲ੍ਹੀ ਨੇ ਆਏ ਮਹਿਮਾਨਾਂ ਨਾਲ ਜਾਣ ਪਛਾਣ ਕਰਵਾਈ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਰਸਮੀ ਤੌਰ ’ਤੇ ਸਵਾਗਤ ਕੀਤਾ।ਡਾ. ਮਹਿਲ ਸਿੰਘ ਨੇ ਕਿਹਾ ਕਿ ਅਜੋਕੇ ਸਮੇਂ ’ਚ ਸਾਨੂੰ ਸਾਈਬਰ ਕ੍ਰਾਈਮ ਅਤੇ ਆਵਾਜਾਈ ਸਬੰਧੀ ਹਰੇਕ ਪਹਿਲੂ ਅਤੇ ਨਿਯਮਾਂ ਦੀ ਜਾਣਕਾਰੀ ਹੋਣਾ ਅਤਿ ਲਾਜ਼ਮੀ ਹੈ।
ਇੰਸਪੈਕਟਰ ਅਮਨਜੋਤ ਕੌਰ ਨੇ ਸਾਈਬਰ ਕ੍ਰਾਈਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਆਨਲਾਈਨ ਧੋਖਾਧੜੀ ਦੇ ਵੱਖ-ਵੱਖ ਢੰਗਾਂ ਬਾਰੇ ਸੁਚੇਤ ਕੀਤਾ।ਸਬ-ਇੰਸਪੈਕਟਰ ਦਲਜੀਤ ਸਿੰਘ ਨੇ ਕਿਹਾ ਕਿ ਲੋਕ ਸੜਕ ਸੁਰੱਖਿਆ ਨਿਯਮਾਂ ਦੀ ਪੂਰੀ ਤਨਦੇਹੀ ਨਾਲ ਪਾਲਣਾ ਨਹੀਂ ਕਰਦੇ ਅਤੇ ਲੋਕਾਂ ਦਾ ਅਸਾਧਾਰਨ ਰਵੱਈਆ ਹੀ ਦੁਰਘਟਨਾ ਦਾ ਕਾਰਨ ਬਣਦਾ ਹੈ।ਉਨ੍ਹਾਂ ਨੇ ਡਰਾਈਵਿੰਗ ਕਰਦੇ ਸਮੇਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ’ਤੇ ਜ਼ੋਰ ਦਿੱਤਾ।ਇੰਟਰੈਕਸ਼ਨ ਸੈਸ਼ਨ ਦੌਰਾਨ ਵਿਦਿਆਰਥੀਆਂ ਨੇ ਸਾਈਬਰ ਕ੍ਰਾਈਮ ਅਤੇ ਟਰੈਫਿਕ ਨਿਯਮਾਂ ਦੇ ਬਾਰੇ ਕਈ ਸਵਾਲ ਪੁੱਛੇ।ਐਨ.ਐਸ.ਐਸ ਯੂਨਿਟ ਦੇ ਕੋਆਰਡੀਨੇਟਰ ਡਾ. ਜਸਜੀਤ ਕੌਰ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਪ੍ਰੋ: ਜ਼ੋਰਾਵਰ ਸਿੰਘ, ਪ੍ਰੋ: ਬਲਜੀਤ ਸਿੰਘ ਅਤੇ ਸਾਈਬਰ ਕ੍ਰਾਈਮ ਅਤੇ ਟ੍ਰੈਫਿਕ ਸੈਲ ਦੇ ਹੋਰ ਮੈਂਬਰਾਂ ’ਚ ਏ.ਐਸ.ਆਈ ਅਰਵਿੰਦਰਪਾਲ ਸਿੰਘ, ਏ.ਐਸ.ਆਈ ਮਲਕੀਅਤ ਸਿੰਘ ਅਤੇ ਜਸਪਾਲ ਕੌਰ ਆਦਿ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …