
ਨਵੀਂ ਦਿੱਲੀ, 17 ਦਸੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼ਕੁੂਰ ਬਸਤੀ ਵਾਰਡ ਤੋ ਮੈਂਬਰ ਗੁਰਲਾਡ ਸਿੰਘ ਨੇ ਅੱਜ ਕਮੇਟੀ ਪ੍ਰਧਾਨ ਅਤੇ ਜਨਰਲ ਸਕੱਤਰ ਦੇ ਵਿਸ਼ੇਸ਼ ਸੱਦੇ ਤੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਇਕ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਦਿੱਲੀ ਕਮੇਟੀ ਪ੍ਰਬੰਧ ਵਿੱਚ ਕੌਮ ਦੇ ਭਲੇ ਲਈ ਯੋਗ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ।ਜਿਸ ਤੇ ਪ੍ਰਤਿਕ੍ਰਮ ਕਰਦੇ ਹੋਏ ਗੁਰਲਾਡ ਸਿਘੰ ਨੇ ਕੌਮੀ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਭਵਿੱਖ ਵਿੱਚ ਉਨ੍ਹਾਂ ਨੂੰ ਸੌਂਪੀਆਂ ਜਾਣ ਵਾਲੀਆਂ ਸੇਵਾਵਾਂ ਨੂੰ ਪੂਰੀ ਤੰਨਦੇਹੀ ਨਾਲ ਨਿਭਾਉਣ ਦਾ ਭਰੋਸਾ ਦਿੱਤਾ ਹੈ। ਗੁਰਲਾਡ ਸਿੰਘ ਨੂੰ ਸਿਰੋਪਾਓ ਦੇ ਕੇ ਜੀ ਆਇਆ ਕਹਿੰਦੇ ਹੋਏ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਗੁਰਲਾਡ ਸਿੰਘ ਦੇ ਇਸ ਕਦਮ ਨੂੰ ਚੰਗਾ ਕਦਮ ਐਲਾਨਿਆ ਹੈ।
ਗੁਰਲਾਡ ਸਿੰਘ ਦੀ ਸ਼ਲਾਘਾ ਕਰਦੇ ਹੋਏ ਜੀ.ਕੇ ਨੇ ਉਨ੍ਹਾਂ ਨੂੰ ਪੰਥਕ ਸੋਚ ਦਾ ਨੁਮਾਇੰਦਾ ਅਤੇ ਹਰ ਸੇਵਾ ਕਰਨ ਵਿੱਚ ਸਮਰਥ ਵੀ ਦੱਸਿਆ ਹੈ। ਛੇਤੀ ਹੀ ਕਮੇਟੀ ਵੱਲੋਂ ਗੁਰਲਾਡ ਦੀ ਕਾਬਲੀਅਤ ਦਾ ਫਾਇਦਾ ਦਿੱਲੀ ਕਮੇਟੀ ਪ੍ਰਬੰਧ ਵਿੱਚ ਚੁੱਕਣ ਦਾ ਵੀ ਜੀ.ਕੇ ਨੇ ਇਸ਼ਾਰਾ ਕੀਤਾ ਹੈ। ਇਸ ਮੌਕੇ ਕਮੇਟੀ ਦੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਨਾ, ਮੁੱਖ ਸਲਾਹਕਾਰ ਕੁਲਮੋਹਨ ਸਿੰਘ, ਦਿੱਲੀ ਕਮੇਟੀ ਮੈਂਬਰ ਕੁਲਵੰਤ ਸਿੰਘ ਬਾਠ ਅਤੇ ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਕਾਰਜਕਾਰੀ ਚੇਅਰਮੈਨ ਵਿਕ੍ਰਮ ਸਿੰਘ ਮੌਜੂਦ ਸਨ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media