ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸੰਦੀਪ ਰਿਸ਼ੀ ਨੇ ਜਾਰੀ ਪ੍ਰੈਸ ਰਲੀਜ਼ ਰਾਹੀਂ ਸਪੱਸ਼ਟ ਕੀਤਾ ਹੈ ਕਿ ਭਾਰਤ
ਸਰਕਾਰ ਵਲੋਂ ਸਮਾਰਟ ਸਿਟੀ ਪ੍ਰੋਜੈਕਟ ਅਧੀਨ ਗੁਰੂ ਨਗਰੀ ਨੂੰ ਪ੍ਰਦੂਸ਼ਨ ਮੁਕਤ ਅਤੇ ਸਾਫ਼-ਸੁਥਰਾ ਰੱਖਣ ਲਈ ‘ਰਾਹੀ’ ਪ੍ਰੋਜੈਕਟ ਤਹਿਤ ਕਰੋੜਾਂ ਰੁਪਏ ਦੇ ਫੰਡ ਮੁਹੱਈਆ ਕਰਵਾਏ ਗਏ ਹਨ, ਜੋ ਕਿ ਪੁਰਾਣੇ ਡੀਜ਼ਲ ਆਟੋ ਦੀ ਥਾਂ ਤੇ ਨਵੇਂ ਈ-ਆਟੋ ਲੈਣ ਵਾਲੇ ਚਾਲਕਾਂ ਨੂੰ ਸਬਸਿਡੀ ਦੇ ਤੌਰ ‘ਤੇ ਦਿੱਤੇ ਜਾਣੇ ਹਨ।ਉਨਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਵਿਚ ਇਸ ਸਮੇਂ ਦੁਸਰੇ ਸ਼ਹਿਰਾਂ ਤੋਂ ਆ ਕੇ ਬਿਨ੍ਹਾਂ ਦਸਤਾਵੇਜ਼ਾਂ ਅਤੇ ਮਾਪਦੰਢਾਂ ਦੇ ਅਣਅਧਿਕਾਰਤ ਅਤੇ 15 ਸਾਲ ਪੁਰਾਣੇ ਡੀਜ਼ਲ ਆਟੋ ‘ਤੇ 1 ਅਪ੍ਰੈਲ,2023 ਤੋਂ ਕਾਰਵਾਈ ਕੀਤੀ ਜਾਵੇਗੀ।ਉਹਨਾਂ ਕਿਹਾ ਕਿ ਨਗਰ ਨਿਗਮ ਦੀ ਹਦੂਦ ਅੰਦਰ ਨਿਯਮਾਂ ਅਨੁਸਾਰ ਸਿਰਫ਼ ਅੰਮ੍ਰਿਤਸਰ ਵਿੱਚ ਰਜਿਸਟਰਡ ਈ-ਆਟੋ ਚਲਾਉਣ ਦੀ ਇਜਾਜ਼ਤ ਹੋਵੇਗੀ ਅਤੇ ਜੋ ਪੁਰਾਣੇ ਡੀਜ਼ਲ ਆਟੋਜ਼ ਇਸ ਸਮੇਂ ਚੱਲ ਰਹੇ ਹਨ ਉਹਨਾਂ ਨੂੰ ਈ-ਆਟੋ ਅਪਨਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ ਜਿਸ ਸਬੰਧੀ ਸ਼ਹਿਰ ਦੇ ਮੁੱਖ ਚੌਂਕਾਂ ਵਿਚ ਬੈਨਰ, ਕੈਨੋਪੀਆਂ ਆਦਿ ਲਗਾ ਕੇ ਈ-ਆਟੋ ਲਈ ਰਜਿਸਟ੍ਰੇਸ਼ਨ ਵੀ ਕੀਤੀ ਜਾ ਰਹੀ ਹੈ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media