Sunday, July 19, 2026

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਸਵੱਛ ਭਾਰਤ ਮੁਹਿੰਮ ’ਤੇ ਡੀ.ਏ.ਵੀ ਕਾਲਜ ਨੂੰ ਕੂੜੇਦਾਨ ਭੇਟ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਵਿਜ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਡੀ.ਏ.ਵੀ ਕਾਲਜ ਵਿਖੇ ਸਵੱਛ ਭਾਰਤ ਮੁਹਿੰਮ ਦਾ ਸੁਨੇਹਾ ਦਿੰਦਿਆਂ ਇੱਕ ਜ਼ਿਲਾ ਪੱਧਰੀ ਪ੍ਰੋਗਰਾਮ ਕਰਵਾਇਆ।ਇਸ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਆਦਰਸ਼ ਪਾਲ ਵਿਜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਮੁੱਖ ਮਹਿਮਾਨ ਵਿਜ ਨੇ ਕਿਹਾ ਕਿ ਵਿਕਸਿਤ ਮੁਲਕਾਂ ਵਲੋਂ ਸਾਫ ਸਫਾਈ ਵੱਲ ਵਧੇਰੇ ਧਿਆਨ ਦਿੱਤਾ ਜਾਂਦਾ ਹੈ ਅਤੇ ਸਾਡੇ ਮੁਲਕ ਵਿੱਚ ਵੀ ਅਜਿਹੀ ਪਹਿਲ ਸਰਕਾਰ ਦੇ ਨਾਲ-ਨਾਲ ਲੋਕਾਂ ਨੂੰ ਕਰਨੀ ਹੋਵੇਗੀ।ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਐਫ.ਪੀ.ਓ ਗੁਰਮੀਤ ਸਿੰਘ ਆਈ.ਆਈ.ਐਸ ਨੇ ਕਿਹਾ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਅਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ’ਤੇ ਸਵੱਛਤਾ ਅਭਿਆਨ ਦਾ ਆਗਾਜ਼ ਕੀਤਾ ਗਿਆ ਸੀ।ਉਹਨਾਂ ਮੁਹਿੰਮ ਨੰ ਸਫਲ ਬਣਾਉਣ ਲਈ ਇਸ ਨੂੰ ਜਨ ਅੰਦੋਲਨ ਬਣਾਉਣ ਦੀ ਅਪੀਲ ਕੀਤੀ।ਡੀ.ਏ.ਵੀ ਕਾਲਜ ਪ੍ਰਿੰਸੀਪਲ ਅਮਰਦੀਪ ਗੁਪਤਾ ਨੇ ਕਿਹਾ ਕਿ ਚਾਰ ਚੁਫੇਰੇ ਨੂੰ ਸਾਫ ਰੱਖਣ ਲਈ ਹਰ ਦੇਸ਼ ਵਾਸੀ ਨੂੰ ਅੱਗੇ ਆਉਣਾ ਪਵੇਗਾ।ਉਨ੍ਹਾਂ ਕਿਹਾ ਕਿ ਪੇਂਡੂ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਨੂੰ ਵੱਧ ਜਾਗਰੂਕ ਹੋਣ ਦੀ ਲੋੜ ਹੈ।
ਮੰਤਰਾਲੇ ਵਲੋਂ ਡੀ.ਏ.ਵੀ ਕਾਲਜ ਨੂੰ ਸਵੱਛਤਾ ਦਾ ਸੁਨੇਹਾ ਦਿੰਦਿਆਂ ਕੂੜੇਦਾਨ ਭੇਟ ਕੀਤੇ ਗਏ ਅਤੇ ਨਾਲ ਹੀ ਵੱਖੋ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ।ਲੇਖ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਹਰਜੋਤ ਕੌਰ, ਦੂਜੇ ਸਥਾਨ ‘ਤੇ ਰਹੀ ਸਿਮਰਨ, ਤੀਜੇ ਸਥਾਨ ’ਤੇ ਰਹੀ ਜੈਸਿਕਾ ਤੇ ਚੌਥੇ ਸਥਾਨ ‘ਤੇ ਰਹੀ ਖੁਸ਼ੀ ਨੂੰ ਸਨਮਾਨਿਆ ਗਿਆ।ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪਹਿਲੇ ਸਥਾਨ ’ਤੇ ਰਹੇ ਰਾਜੇਸ਼ ਯਾਦਵ, ਦੂਜੇ ਸਥਾਨ ’ਤੇ ਰਹੀ ਕਸ਼ਿਸ਼, ਤੀਜੇ ਸਥਾਨ ’ਤੇ ਰਹੇ ਅਰਮਾਨਦੀਪ ਤੇ ਚੌਥਾ ਸਥਾਨ ਹਾਸਲ ਕਰਨ ਵਾਲੇ ਅਨੁਭਵ, ਰੰਗੋਲੀ ਮੁਕਾਬਲੇ ਵਿਚ ਪਹਿਲੇ ਸਥਾਨ ’ਤੇ ਰਹਿਣ ਵਾਲੇ ਕਸ਼ਿਸ਼, ਦੂਜਾ ਸਥਾਨ ਹਾਸਲ ਕਰਨ ਵਾਲੀ ਸਿਮਰਜੀਤ ਕੌਰ, ਤੀਜਾ ਸਥਾਨ ਹਾਸਲ ਕਰਨ ਵਾਲੇ ਸੁਮਿਤ ਤੇ ਚੌਥੇ ਸਥਾਨ ‘ਤੇ ਰਹੀ ਭੂਮਿਕਾ ਸ਼ਾਹੀ ਨੂੰ ਸਨਮਾਨਿਤ ਕੀਤਾ ਗਿਆ।ਪ੍ਰੋਗਰਾਮ ਦੌਰਾਨ ਗੋਲਡਨ ਆਰਟ ਥੀਏਟਰ ਵਲੋਂ ਪੇਸ਼ ਕੀਤੇ ਗਏ ਨੁੱਕੜ ਨਾਟਕ ਅਤੇ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਸਮਾਂ ਬੰਨ੍ਹਆ।

Check Also

DAV Public School celebrates outstanding success in NEET UG 2026

Amritsar, July 18 (Punjab Post Bureau) – DAV Public School Lawrence Road is proud to …