ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਆਮ ਲੋਕਾਂ ਦੇ ਹੋਏ ਨੁਕਸਾਨ ਦਾ
ਮੁਆਵਜ਼ਾ ਪੰਜਾਬ ਸਰਕਾਰ ਵਲੋਂ ਬਿਨ੍ਹਾਂ ਕਿਸੇ ਦੇਰੀ ਤੋਂ ਦੇ ਕੇ ਪੀੜਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨੀ ਚਾਹੀਦੀ ਹੈ।ਇਨ੍ਹਾਂ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅਮ੍ਰਿੰਤਸਰ) ਦੇ ਸਥਾਨਕ ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਪੀ.ਏ.ਸੀ ਮੈਂਬਰ ਬਹਾਦਰ ਸਿੰਘ ਭਸੌੜ ਨੇ ਕੀਤਾ।ਉਨਾਂ ਨੇ ਕਿਹਾ ਕਿ ਬੀਤੇ ਦਿਨ ਹੋਈ ਬੇਮੌਸਮੀ ਬਰਸਾਤ ਤੇ ਝੱਖੜ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਲੋਕਾਂ ਦੇ ਘਰਾਂ, ਪਸ਼ੂਆਂ ਅਤੇ ਫਸਲਾਂ ਦਾ ਵੱਡੇ ਪੱਧਰ `ਤੇ ਨੁਕਸਾਨ ਹੋਇਆ ਹੈ ।ਪੰਜਾਬ ਦੇ ਫਾਜਿਲਕਾ ਇਲਾਕੇ ਵਿੱਚ ਆਏ ਚੱਕਰਵਾਤ ਤੂਫਾਨ ਦੀ ਲਪੇਟ ਵਿੱਚ ਆਉਣ ਕਰਕੇ ਦੋ ਦਰਜਨ ਦੇ ਕਰੀਬ ਲੋਕ ਜਖਮੀ ਵੀ ਹੋਏ ਹਨ, ਜੋ ਹਸਪਤਾਲ ਵਿੱਚ ਜੇਰੇ ਇਲਾਜ਼ ਹਨ।ਭਸੌੜ ਨੇ ਕਿਹਾ ਕਿ ਬੇਮੌਸਮੀ ਬਰਸਾਤ ਤੇ ਝੱਖੜ ਨੇ ਪੱਕਣ ਲਈ ਤਿਆਰ ਖੜ੍ਹੀ ਕਣਕ ਦੀ ਫਸਲ ਦੇ ਨਾਲ, ਸਰੋਂ, ਬਰਸੀਨ, ਕਿੰਨੂਆਂ ਦੇ ਬਾਗਾਂ ਦਾ ਵੀ ਕਾਫੀ ਨੁਕਸਾਨ ਕੀਤਾ ਹੈ, ਜਿਨ੍ਹਾਂ ਦਾ ਮੁਆਵਜ਼ਾ ਪੰਜਾਬ ਸਰਕਾਰ ਨੂੰ ਤੁਰੰਤ ਦੇਣਾ ਚਾਹੀਦਾ ਹੈ।
ਇਸ ਮੌਕੇ ਉਨ੍ਹਾਂ ਦੇ ਨਾਲ ਪ੍ਰਬੰਧਕੀ ਸਕੱਤਰ ਹਰਿੰਦਰ ਸਿੰਘ, ਸਤਿਗੁਰ ਸਿੰਘ, ਯਾਦਵਿੰਦਰ ਸਿੰਘ ਅਤੇ ਕਰਨ ਸਿੰਘ ਵੀ ਮੌਜ਼ੂਦ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media