Thursday, February 29, 2024

ਹਰਭਜਨ ਸਿੰਘ ਨੂੰ ਸ਼ਰਧਾਂਜਲੀ ਭੇਟ

ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਪਿੰਡ ਸ਼ਾਹਪੁਰ ਕਲਾਂ ਤੋਂ ਅਜੈਬ ਸਿੰਘ, ਜਰਨੈਲ ਸਿੰਘ, ਗੁਰਜੰਟ ਸਿੰਘ ਦੇ ਪਿਤਾ ਸਰਦਾਰ ਹਰਭਜਨ ਸਿੰਘ ਦਾ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ।ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਜੀ ਮੰਜ਼ੀ ਸਾਹਿਬ ਸ਼ਾਹਪੁਰ ਕਲਾਂ ਵਿਖੇ ਹੋਇਆ।ਭਾਈ ਅਮਨਿੰਦਰ ਸਿੰਘ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਤੇ ਗੁਰੂ ਘਰ ਦੇ ਹੈਡ ਗ੍ਰੰਥੀ ਬਾਬਾ ਬੂਟਾ ਸਿੰਘ ਵਲੋਂ ਅੰਤਿਮ ਅਰਦਾਸ ਕੀਤੀ ਗਈ।ਜਿਸ ਵਿੱਚ ਵੱਖ-ਵੱਖ ਰਾਜਨੀਤਿਕ, ਸਮਾਜਿਕ, ਧਾਰਮਿਕ ਸ਼ਖਸੀਅਤਾਂ ਤੋਂ ਇਲਾਵੇ ਸਰਪੰਚ, ਪੰਚ, ਨੰਬਰਦਾਰ ਤੇ ਵੱਡੀ ਗਿਣਤੀ ‘ਚ ਇਲਾਕੇ ਤੇ ਪਿੰਡ ਦੀਆਂ ਸੰਗਤਾਂ ਨੇ ਹਰਭਜਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।ਪਹੁੰਚੀਆਂ ਸਖਸ਼ੀਅਤਾਂ ਦਾ ਸਟੇਜ ਸਕੱਤਰ ਗੁਰਚਰਨ ਸਿੰਘ ਨੇ ਧੰਨਵਾਦ ਕੀਤਾ।

Check Also

ਪਿੰਡਾਂ ਦੀ ਆਰਥਿਕ ਤਰੱਕੀ ਲਈ ਨਾਰੀ ਸ਼ਕਤੀ ਨੂੰ ਮਜ਼ਬੂਤ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਲਾਕ ਹਰਸ਼ਾਛੀਨਾ ਵਿਖੇ …