Friday, June 21, 2024

ਗੁਰਬਾਣੀ ਦਾ ੳਟ ਆਸਰਾ ਲੈ ਕੇ ਕੀਤੀ ਸਕੂਲ ਦੇ ਨਵੇਂ ਸੈਸ਼ਨ ਦੀ ਆਰੰਭਤਾ -ਭਾਈ ਗੁਰਇਕਬਾਲ ਸਿੰਘ

ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਦੇ ਨਵੇਂ ਸੈਸ਼ਨਾਂ ਦੀ ਆਰੰਭਤਾ ਸਮੇਂ ਧਾਰਮਿਕ ਸਮਾਗਮ ਕਰਵਾਇਆ ਗਿਆ।ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਸਾਰੇ ਸਕੂਲਾਂ ਦੇ ਨਵੇ ਸੈਸ਼ਨ ਅਤੇ ਚੱਲ ਰਹੇ ਕਾਰਜ਼ਾਂ ਦੀ ਚੜ੍ਹਦੀ ਕਲਾ ਲਈ ਸ੍ਰੀ ਅਖੰਡ ਪਾਠ ਦੇ ਭੋਗ ਜੋ ਪਾਏ ਗਏ।ਸ੍ਰੀ ਸੰਪਟ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਜਥੇ ਤੇ ਸਕੂਲੀ ਬੱਚਿਆਂ ਤੋਂ ਇਲਾਵਾ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਦੀ ਹਾਜ਼ਰੀ ਲਵਾਈ।ਭਾਈ ਗੁਰਇਕਬਾਲ ਸਿੰਘ ਨੇ ਪਾਠੀ ਸਿੰਘਾਂ, ਸਕੂਲ ਦੇ ਸਮੁੱਚੇ ਟੀਚਿੰਗ ਸਟਾਫ਼ ਅਤੇ ਪ੍ਰਿੰਸੀਪਲ ਮੈਡਮ ਜਸਲੀਨ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ।ਉਨਾਂ ਕਿਹਾ ਕਿ ਟਰੱਸਟ ਵਲੋਂ ਚਲਾਏ ਜਾ ਰਹੇ ਸਕੂਲਾਂ ਵਿੱਚ ਦੁਨਿਆਵੀ ਪੜ੍ਹਾਈ ਦੇ ਨਾਲ-ਨਾਲ ਅਧਿਆਤਮਕ ਪੜ੍ਹਾਈ ਵੀ ਕਰਵਾਈ ਜਾਂਦੀ ਹੈ।ਸੱਤਵੀਂ ਕਲਾਸ ਦੇ ਫਸਟ, ਸੈਕਿੰਡ, ਥਰਡ ਆਉਣ ਵਾਲੇ ਬੱਚਿਆਂ ਨੂੰ ਇਨਾਮ ਦਿੱਤੇ ਗਏ।ਸ਼ਬਦ ਕੀਰਤਨ ਕਰਨ ਵਾਲੇ ਬੱਚਿਆਂ ਨੂੰ ਵੀ ਸਨਮਾਨਿਆ ਗਿਆ।ਗੁਰੂ ਦੇ ਲੰਗਰਾਂ ਦੀ ਸੇਵਾ ਅਧਿਆਪਕਾਂ ਅਤੇ ਪ੍ਰਿੰਸੀਪਲ ਮੈਡਮ ਜਸਲੀਨ ਕੌਰ ਨੇ ਕੀਤੀ।
ਇਸ ਮੌਕੇ ਟਹਿਲਇੰਦਰ ਸਿੰਘ, ਰਜਿੰਦਰ ਸਿੰਘ, ਬੀਬੀ ਜਤਿੰਦਰ ਕੌਰ, ਬੀਬੀ ਹਰਜੀਤ ਕੌਰ, ਇੰਦਰਪ੍ਰੀਤ ਕੌਰ ਪ੍ਰਿੰਸੀਪਲ ਬ੍ਰਾਂਚ-2 ਮੋਜ਼ੂਦ ਰਹੇ।

Check Also

ਯਾਦਗਾਰੀ ਹੋ ਨਿਬੜਿਆ ਸਟੱਡੀ ਸਰਕਲ ਵਲੋਂ ਲਗਾਇਆ ਗਿਆਨ ਅੰਜ਼ਨ ਸਮਰ ਕੈਂਪ

ਸੰਗਰੂਰ, 20 ਜੂਨ (ਜਗਸੀਰ ਲੌਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੰਗਰੂਰ ਬਰਨਾਲਾ ਮਾਲੇਰਕੋਟਲਾ …