Saturday, July 27, 2024

ਸਾਂਝ ਕੇਂਦਰ ਸਮਰਾਲਾ ਵਲੋਂ ਪਿੰਡ ਬਾਲਿਓਂ ਵਿਖੇ ਨਸ਼ਿਆਂ ਖਿਲਾਫ ਜਾਗਰੂਕਤਾ ਕੈਂਪ

ਸਮਰਾਲਾ, 25 ਮਾਰਚ (ਇੰਦਰਜੀਤ ਸਿੰਘ ਕੰਗ) – ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਿਟੀ ਅਫੇਰਜ਼ ਡਵੀਜਨ ਪੰਜਾਬ, ਸੀਨੀਅਰ ਪੁਲਿਸ ਕਪਤਾਨ ਖੰਨਾ ਅਤੇ ਕਪਤਾਨ ਪੁਲਿਸ ਕਮ ਜ਼ਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਾਂਝ ਕੇਂਦਰ ਸਮਰਾਲਾ ਦੇ ਇੰਜਾਰਜ਼ ਐਸ.ਆਈ.ਪੀ ਵਿਪਨ ਕੁਮਾਰ ਅਤੇ ਮਾਛੀਵਾੜਾ ਸਾਹਿਬ ਸੋਸ਼ਲ ਫੈਲਫੇਅਰ ਸੁਸਾਇਟੀ ਐਨ.ਜੀ.ਓ ਵਲੋਂ ਅੱਜ ਨੂੰ ਪਿੰਡ ਬਾਲਿਓਂ ਵਿਖੇ ਸਾਂਝ ਕੇਂਦਰ ਇੰਜਾਰਜ਼ ਸਮਰਾਲਾ ਵਲੋਂ ਨਸ਼ਿਆਂ ਖਿਲ਼ਾਫ ਸੈਮੀਨਾਰ ਕਰਵਾਇਆ ਗਿਆ।ਜਿਸ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਨਸ਼ਿਆਂ ਤੋਂ ਹੋਣ ਵਾਲੇ ਮਾੜੇ ਪ੍ਰਭਾਵਾਂ ਅਤੇ ਸਾਂਝ ਕੇਂਦਰ ਵਲੋਂ ਦਿੱਤੀਆਂ ਜਾਣ ਵਾਲੀਆਂ ਸੁਵਿਧਾਵਾਂ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ।ਸੀਨੀਅਰ ਆਗੂ ਹਰਪ੍ਰੀਤ ਸਿੰਘ ਬਾਲਿਓਂ ਨੇ ਸਾਂਝ ਕੇਂਦਰ ਸਮਰਾਲਾ ਦੇ ਇੰਚਾਰਜ਼ ਅਤੇ ਪੁਲਿਸ ਵਿਭਾਗ ਦਾ ਧੰਨਵਾਦ ਕੀਤਾ।ਜਿਨ੍ਹਾਂ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਜਾਗਰੂਕਤਾ ਪੈਦਾ ਕਰਨ ਲਈ ਅਜਿਹੇ ਸੈਮੀਨਾਰਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਮਾਛੀਵਾੜਾ ਸਾਹਿਬ ਸੋਸ਼ਲ ਫੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ਼ਿਵ ਕੁਮਾਰ ਸ਼ਿਵਲੀ, ਅੰਮਿ੍ਰਤਾ ਪੁਰੀ, ਜੀ.ਐਸ ਚੌਹਾਨ ਨੇ ਵੀ ਨਸ਼ਿਆਂ ਤੋਂ ਪੈ ਰਹੇ ਮਾੜੇ ਪ੍ਰਭਾਵਾਂ ਸਬੰਧੀ ਦੱਸਦਿਆਂ ਨੌਜਵਾਨਾਂ ਨੂੰ ਇਨ੍ਹਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਅਮਰਜੀਤ ਸਿੰਘ ਬਾਲਿਓਂ, ਹਰਪ੍ਰੀਤ ਸਿੰਘ ਬਾਲਿਓਂ, ਚਰਨਜੀਤ ਸਿੰਘ ਸੰਧਰ, ਬਾਬਾ ਬਖਤੌਰ ਸਿੰਘ, ਬਾਬਾ ਦਲਜੀਤ ਸਿੰਘ, ਬਾਬਾ ਰਾਮ ਸਿੰਘ, ਕੁਲਵਿੰਦਰ ਸਿੰਘ ਬੰਟੀ, ਬਲਵਿੰਦਰ ਸਿੰਘ ਪੂਨੀਆਂ, ਮਾਸਟਰ ਪਰਮਜੀਤ ਸਿੰਘ, ਗਗਨਦੀਪ ਸਿੰਘ, ਰਘਵੀਰ ਸਿੰਘ ਸੰਧਰ, ਸਾਬਕਾ ਸਰਪੰਚ ਸ਼ਿੰਗਾਰਾ ਸਿੰਘ, ਪਰਮਜੀਤ ਸਿੰਘ, ਨੇਤਰ ਸਿੰਘ, ਘੋਲਾ ਸਿੰਘ, ਭਿੰਦਰ ਸਿੰਘ, ਵਰਿੰਦਰ ਸਿੰਘ, ਅਵਤਾਰ ਸਿੰਘ, ਬਿੱਕਰ ਸਿੰਘ, ਜਸ਼ਨ ਨੰਨੂੰ ਆਦਿ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …