Sunday, May 19, 2024

ਗੁਰੂ ਨਾਨਕ ਭਵਨ ਵਿਖੇ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 8 ਅਪ੍ਰੈਲ ਨੂੰ – ਡਾ. ਗਿੱਲ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ. ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀ ਆਤਮਾ ਸਕੀਮ ਅਧੀਨ ਜਿਲ੍ਹਾ ਫਾਰਮਰਜ਼ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਕਰਵਾਈ ਗਈ।ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ ਨੇ ਸਾਲ 2022-23 ਦੋਰਾਨ ਆਤਮਾ ਸਕੀਮ ਅਧੀਨ ਕੀਤੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਅਤੇ 8 ਅਪ੍ਰੈਲ 2023 ਨੂੰ ਸਥਾਨਕ ਗੁਰੂ ਨਾਨਕ ਭਵਨ ਵਿਖੇ ਲਗਾਏ ਜਾਣ ਵਾਲੇ ਜਿਲ੍ਹਾ ਪੱਧਰੀ ਕਿਸਾਨ ਸਿੱਖਲਾਈ ਕੈਂਪ ਵਿੱਚ ਵੱਧ ਤੋਂ ਵੱਧ ਕਿਸਾਨਾਂ ਨੂੰ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ।ਕਿਸਾਨਾਂ ਨੂੰ ਬਾਸਮਤੀ ਪ੍ਰੋਜੈਕਟ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਰਕਾਰ ਬਾਸਮਤੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਅਤੇ ਬਾਸਮਤੀ ਹੇਠ ਰਕਬਾ ਵਧਾਉਣ ਲਈ ਪਿੰਡ ਪੱਧਰ ‘ਤੇ ਕਿਸਾਨ ਮਿੱਤਰ ਭਰਤੀ ਕਰ ਰਹੀ ਹੈ।ਉਹਨਾਂ ਨੇ ਬਾਸਮਤੀ ਦੀ ਫਸਲ ਤੇ ਪਾਬੰਦੀ ਸ਼ੁਦਾ ਜ਼ਹਿਰਾਂ ਦੀ ਵਰਤੋ ਨਾ ਕਰਨ ‘ਤੇ ਜ਼ੋਰ ਦਿੱਤਾ।ਭੂਮੀ ਰੱਖਿਆ ਵਿਭਾਗ ਵਲੋਂ ਆਏ ਮੰਡਲ ਭੂਮੀ ਰੱਖਿਆ ਅਫਸਰ ਡਾ. ਰਵਿੰਦਰ ਸਿੰਘ ਨੇ ਆਪਣੇ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਜਿਵੇਂ ਕਿ ਜ਼ਮੀਨ ਦੋਜ਼ ਪਾਈਪਾਂ ‘ਤੇ ਸਬਸਿਡੀ ਸਬੰਧੀ ਜਾਣਕਾਰੀ ਦਿੱਤੀ।ਉਨਾਂ ਕਿਹਾ ਕਿ ਰੇਨ ਗੰਨ ਨਾਲ ਬਿਨਾਂ ਜ਼ਹਿਰ ਦੀ ਵਰਤੋਂ ਕੀਤੇ ਪੱਤਾ ਲਪੇਟ ‘ਤੇ ਕੰਟਰੋਲ ਕੀਤਾ ਜਾ ਸਕਦਾ ਹੈ।ਡਾ. ਤਜਿੰਦਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਨੇ ਕਿਸਾਨਾਂ ਨੂੰ ਆਰਗੈਨਿਕ ਸਬਜ਼ੀਆਂ ਪੈਦਾ ਕਰਨ ਅਤੇ ਘਰੇਲੂ ਬਗੀਚੀ ਬਾਰੇ ਦੱਸਿਆ।ਕਿਸਾਨ ਬਲਜਿੰਦਰ ਸਿੰਘ ਨੇ ਕਿਹਾ ਕਿ ਉਹ ਖੇਤੀਬਾੜੀ ਦੇ ਨਾਲ ਨਾਲ ਮੱਛੀ ਪਾਲਣ ਦਾ ਧੰਦਾ ਕਰ ਰਿਹਾ ਹੈ ਅਤੇ ਵਧੀਆ ਆਮਦਨ ਪ੍ਰਾਪਤ ਕਰ ਰਿਹਾ ਹੈ।ਕਿਸਾਨ ਬਲਵਿੰਦਰ ਸਿੰਘ ਪਿੰਡ ਮਾਕੋਵਾਲ ਨੇ ਐਫ.ਪੀ.ਓ ਸਬੰਧੀ ਵਿਚਾਰ ਸਾਂਝੇ ਕੀਤੇ।ਕਿਸਾਨਾਂ ਨੇ ਮੰਗ ਕੀਤੀ ਕਿ ਫਸਲਾਂ ਵਿੱਚ ਜ਼ਹਿਰਾਂ ਦੀ ਜਾਂਚ ਕਰਨ ਲਈ ਜਿਲ੍ਹੇ ਵਿੱਚ ਲੈਬਾਰਟਰੀ ਹੋਣੀ ਚਾਹੀਦੀ ਹੈ।
ਇਸ ਮੀਟਿੰਗ ਵਿੱਚ ਪ੍ਰੋਜੈਕਟ ਡਾਇਰੈਕਟਰ (ਆਤਮਾ) ਸੁਖਚੈਨ ਸਿੰਘ, ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਸ਼੍ਰੀਮਤੀ ਜਗਦੀਪ ਕੌਰ, ਕਿਸਾਨ ਸ਼੍ਰੀਮਤੀ ਹਰਿੰਦਰ ਕੌਰ, ਬਲਵਿੰਦਰ ਸਿੰਘ, ਜਗੀਰ ਸਿੰਘ, ਰਣਜੀਤ ਸਿੰਘ, ਸੁਖਦੇਵ ਸਿੰਘ, ਦਲਜੀਤ ਸਿੰਘ ਆਦਿ ਹਾਜ਼ਰ ਸਨ।

Check Also

ਹੋਟਲ ਅਤੇ ਐਗਰੋ ਬੇਸ ਉਦਯੋਗ ਸਥਾਪਿਤ ਹੋਣ ਨਾਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ – ਸੰਧੂ ਸਮੁੰਦਰੀ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ …