Sunday, May 19, 2024

ਮ੍ਰਿਤਕ ਪਤੀ-ਪਤਨੀ ਦੇ ਬੱਚਿਆਂ ਨੂੰ ਸਰਕਾਰੀ ਸਹੂਲਤਾਂ ਤੇ ਮੁਆਵਜ਼ਾ ਦੇਵੇ ਪੰਜਾਬ ਸਰਕਾਰ – ਛਾਜ਼ਲੀ

ਸੰਗਰੂਰ, 26 ਮਾਰਚ (ਜਗਸੀਰ ਲੌਂਗੋਵਾਲ) – ਹਲਕਾ ਲਹਿਰਾਗਾਗਾ ਦੇ ਅਧੀਨ ਪੈਂਦੇ ਪਿੰਡ ਬਖੋਰਾ ਕਲਾਂ ਵਿਖੇ ਬੀਤੇ ਦਿਨੀਂ ਪਤੀ-ਪਤਨੀ ਵਲੋਂ ਖੁਦਕੁਸ਼ੀ ਕਰ ਲਈ ਸੀ।ਪੀੜ੍ਹਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਪਹੁੰਚੇ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਪਾਰਟੀ ਦੇ ਸੂਬਾ ਕਮੇਟੀ ਮੈਂਬਰ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਕਾਮਰੇਡ ਗੋਬਿੰਦ ਸਿੰਘ ਛਾਜਲੀ ਨੇ ਦੁੱਖ ਸਾਂਝਾ ਕੀਤਾ।ਉਨਾਂ ਦੱਸਿਆ ਕਿ ਕਾਲਾ ਸਿੰਘ ਉਰਫ ਰਘਵੀਰ ਸਿੰਘ ਤੇ ਉਸ ਦੀ ਪਤਨੀ ਸੰਦੀਪ ਕੌਰ ਨੇ ਫਾਹਾ ਕਾ ਕੇ ਖੁਦਕੁਸ਼ੀ ਕਰ ਲਈ ਸੀ।ਪਰਿਵਾਰ ਦੇ ਸਿਰ ਲੱਖਾਂ ਦਾ ਕਰਜ਼ਾ ਸੀ, ਜਿਸ ਨੂੰ ਮੋੜਨ ਤੋਂ ਉਹ ਅਸਮਰੱਥ ਸਨ।ਉਨਾਂ ਕਿਹਾ ਕਿ ਪਰਿਵਾਰ ਦੇ ਮੈਂਬਰਾਂ ਵਲੋਂ ਖੁਦਕੁਸ਼ੀ ਕਰ ਲੈਣ ‘ਤੇ ਸਰਕਾਰ ਦਾ ਨਾ ਕੋਈ ਨੁਮਾਇੰਦਾ ਤੇ ਨਾ ਸਥਾਨਕ ਪ੍ਰਸ਼ਾਸਨ ਦਾ ਕੋਈ ਅਧਿਕਾਰੀ ਉਥੇ ਪਹੁੰਚਿਆ ਹੈ।ਜਿਸ ਤੋਂ ਪੰਜਾਬ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ।
ਛਾਜਲੀ ਨੇ ਕਿਹਾ ਕਿ ਜੋ ਫਾਇਨਾਂਸ ਕੰਪਨੀਆਂ ਮਜ਼ਦੂਰਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਕਰ ਰਹੀਆਂ ਹਨ ਉਨ੍ਹਾਂ ਦੇ ਲਾਇਸੈਂਸ ਰੱਦ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।ਉਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਪਰਿਵਾਰ ਨੂੰ ਢੁੱਕਵਾਂ ਮੁਆਵਜ਼ਾ ਦੇਵੇ ਅਤੇ ਮ੍ਰਿਤਕਾਂ ਦੇ ਬੱਚੇ ਗੁਰਪ੍ਰੀਤ ਸਿੰਘ ਤੇ ਪੁੱਤਰੀ ਰੋਮਾ ਕੌਰ ਦੀ ਪੜ੍ਹਾਈ ਦਾ ਖਰਚਾ ਚੁੱਕੇ।
ਇਸ ਮੌਕੇ ਲਿਬਰੇਸ਼ਨ ਪਾਰਟੀ ਦੇ ਤਹਸੀਲ ਸਕੱਤਰ ਬਿੱਟੂ ਸਿੰਘ ਖੋਖਰ, ਗਗਨਦੀਪ ਸਿੰਘ ਪੰਚ ਬਖੋਰਾ ਕਲਾਂ, ਜਸਵੀਰ ਕੌਰ ਪੰਚ ਬਖੋਰਾ ਕਲਾਂ, ਪੀੜਤ ਪਰਿਵਾਰ ਚ ਮਾਤਾ ਅਮਰਜੀਤ ਕੌਰ, ਭਰਾ ਸੁਖਦਰਸ਼ਨ ਸਿੰਘ ਆਦਿ ਹਾਜ਼ਰ ਸਨ।

Check Also

ਹੋਟਲ ਅਤੇ ਐਗਰੋ ਬੇਸ ਉਦਯੋਗ ਸਥਾਪਿਤ ਹੋਣ ਨਾਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ – ਸੰਧੂ ਸਮੁੰਦਰੀ

ਅੰਮ੍ਰਿਤਸਰ, 18 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ …