ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਵਲੋਂ ਕੇਂਦਰੀ ਹਲਕੇ ਦੇ ਅਧੀਨ ਪੈਂਦੇ ਇਲਾਕੇ ਫਤਾਹਪੁਰ ਵਿਖੇ ਸਮਾਰਟ ਸਿਟੀ ਤਹਿਤ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ਮਲਬਾ ਪ੍ਰੋਸੈਸਿੰਗ ਪਲਾਂਟ ਦਾ ਉਦਘਾਟਨ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਰਿਹਾਇਸ਼ੀ ਅਤੇ ਕਮਰਸ਼ੀਅਲ ਨਿਰਮਾਣ ਦੌਰਾਨ ਨਿਕਲਣ ਵਾਲਾ ਮਲਬਾ ਸੀ.ਐਂਡ.ਟੀ ਪਲਾਂਟ ਤੱਕ ਪਹੁੰਚਾਉਣ ‘ਤੇ ਕੋਈ ਚਾਰਜ ਨਹੀਂ ਲਿਆ ਜਾਵੇਗਾ।ਉਨਾਂ ਦੱਸਿਆ ਕਿ ਸੜ੍ਹਕਾਂ ਦੇ ਆਲ੍ਹੇ ਦੁਆਲੇ ਮਲਬਾ ਸੁੱਟਣ ‘ਤੇ ਚਾਲਾਨ ਕੀਤੇ ਜਾਣਗੇ ਅਤੇ ਇਸ ਮਲਬੇ ਨੂੰ ਇਸਤੇਮਾਲ ਕਰਕੇ ਦੁਬਾਰਾ ਨਿਰਮਾਣ ਕਾਰਜ਼ਾਂ ਲਈ ਵਰਤਿਆ ਜਾ ਸਕੇਗਾ।
ਇਸ ਮੌਕੇ, ਵਿਧਾਇਕ ਡਾ. ਅਜੈ ਗੁਪਤਾ, ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਐਸ.ਈ ਸੰਦੀਪ ਸਿੰਘ, ਐਸ.ਡੀ.ਓ ਅਨੁਦੀਪਕ ਸਿੰਘ, ਓ.ਐਸ.ਡੀ ਮਨਪ੍ਰੀਤ ਸਿੰਘ ਤੇ ਨਵਨੀਤ ਸ਼ਰਮਾ ਤੋਂ ਇਲਾਵਾ ਵੱਡੀ ਗਿਣਤੀ ‘ਚ ਲੋਕ ਹਾਜ਼ਰ ਸਨ।
Check Also
ਗਾਂਧੀ ਜਯੰਤੀ ਨੂੰ ‘ਇਕ ਤਾਰੀਖ, ਇਕ ਘੰਟਾ, ਇਕ ਸਾਥ’ ਸਫਾਈ ਮੁਹਿੰਮ
ਸਮੂਹ ਨਾਗਰਿਕਾਂ ਅਤੇ ਸੰਸਥਾਵਾਂ ਨੂੰ ਆਪਣੇ ਆਲੇ ਦੁਆਲੇ ਦੀ ਸਫਾਈ ਰੱਖਣ ਦੀ ਅਪੀਲ ਅੰਮ੍ਰਿਤਸਰ, 27 …