Sunday, December 22, 2024

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਸਖਸ਼ੀਅਤ ਦੇ ਵਿਕਾਸ ਵਿਸ਼ੇ ’ਤੇ ਐਕਸਟੈਨਸ਼ਨ ਲੈਕਚਰ

ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਸਖਸ਼ੀਅਤ ਦੇ ਵਿਕਾਸ ਵਿਸ਼ੇ ’ਤੇ ਐਕਸਟੈਨਸ਼ਨ ਲੈਕਚਰ ਕਰਵਇਆ ਗਿਆ।ਇਸ ਲੈਕਚਰ ’ਚ ਸਥਾਨਕ ਅਮਨਦੀਪ ਹਸਪਤਾਲ ਮਨੋਚਿਕਿਤਸਾ ਮਾਹਿਰ ਮਿਸ ਸ਼ਰਧਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਪ੍ਰੋਗਰਾਮ ਦੀ ਸ਼ੁਰੂਆਤ ’ਚ ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਦਾ ਫੁੱਲਾਂ ਦਾ ਗੁਲਦਸਤਾ ਭੇਂਟ ਕਰ ਕੇ ਸਵਾਗਤ ਕੀਤਾ।ਉਨਾਂ ਕਿਹਾ ਕਿ ਹਰੇਕ ਵਿਅਕਤੀ ਆਪਣੇ ਵੱਖਰੇ ਗੁਣਾਂ, ਆਦਤਾਂ ਅਤੇ ਯੋਗਤਾਵਾਂ ਕਰਕੇ ਉਹ ਦੂਸਰਿਆਂ ਤੋਂ ਭਿੰਨ ਹੁੰਦਾ ਹੈ।ਜ਼ਰੂਰਤ ਹੈ ਕਿ ਹਰੇਕ ਵਿਅਕਤੀ ਆਪਣੀ ਯੋਗਤਾ ਅਤੇ ਪ੍ਰਤਿੱਭਾ ਨੂੰ ਪਛਾਣੇ।ਆਪਣੇ ਭਾਸ਼ਣ ’ਚ ਮਿਸ ਸ਼ਰਧਾ ਨੇ ਆਪਣੇ ਅੰਦਰ ਦੇ ਗੁਣਾਂ ਦਾ ਵਿਕਾਸ ਕਰਨ ਅਤੇ ਆਪਣੇ ਮਨ ਦੇ ਡਰ ਦੇ ਨੁਕਤਿਆਂ ’ਤੇ ਜ਼ੋਰ ਦਿੱਤਾ।ਵਰਕਸ਼ਾਪ ਦੌਰਾਨ ਉਨ੍ਹਾਂ ਨੇ ਵੱਖ-ਵੱਖ ਕਿਰਿਆਵਾਂ ਅਤੇ ਤਕਨੀਕਾਂ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਦੇ ਉਦੇਸ਼ ਨਿਰਧਾਰਿਤ ਕਰਨ ਲਈ ਪ੍ਰੇਰਿਤ ਕੀਤਾ।ਪ੍ਰੋਗਰਾਮ ਕੋਆਰਡੀਨੇਟਰ ਸ੍ਰੀਮਤੀ ਮਨਜੋਗਿਤਾ ਨੇ ਆਏ ਹੋਏ ਮਹਿਮਾਨ ਦਾ ਧੰਨਵਾਦ ਕੀਤਾ।ਡਾ.ਹਰਪ੍ਰੀਤ ਕੌਰ ਨੇ ਮੁੱਖ ਮਹਿਮਾਨ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਵਾਈਸ ਪ੍ਰਿੰਸੀਪਲ ਡਾ. ਨਿਰਮਲਜੀਤ ਕੌਰ ਸੰਧੂ ਤੋਂ ਇਲਾਵਾ ਹੋਰ ਕਾਲਜ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …