ਅੰਮ੍ਰਿਤਸਰ, 26 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ, ਸਖ਼ਸ਼ੀਅਤ ਉਸਾਰੀ, ਨਸ਼ਾ ਰਹਿਤ ਸਮਾਜ ਸਿਰਜਨ ਅਤੇ ਨੈਤਿਕ ਕਦਰਾਂ ਕੀਮਤਾਂ ਦੀ ਪੁਨਰ-ਸੁਰਜੀਤੀ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਦੇ 26 ਕਾਲਜਾਂ ਦੇ ਲਗਭਗ 300 ਵਿਦਿਆਰਥੀਆਂ ਤੇ ਵਿਦਿਆਰਥਣਾਂ ਦੇ ਅੰਤਰ-ਕਾਲਜ ਮੁਕਾਬਲੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ `ਚ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ ਪ੍ਰਧਾਨਗੀ ਵਿੱਚ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਭਾਸ਼ਣ, ਕਵਿਤਾ ਉਚਾਰਣ, ਸੁੰਦਰ ਲਿਖਾਈ, ਪੋਸਟਰ ਮੇਕਿੰਗ, ਕੁਇਜ਼, ਨਾਅਰੇ ਲਿਖਣ, ਦੁਮਾਲਾ ਅਤੇ ਦਸਤਾਰ ਸਜਾਉਣ ਮੁਕਾਬਲੇ ਹੋਏ।
ਇਨ੍ਹਾਂ ਮੁਕਾਬਲਿਆਂ ਵਿੱਚ ਸਭ ਤੋਂ ਆਕਰਸ਼ਿਤ ਮੁਕਾਬਲਾ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸਲੋਕਾਂ ‘ਤੇ ਅਧਾਰਿਤ ਸੀ।ਜਿਸ ਵਿੱਚ ਪਹਿਲਾਂ ਹਾਜ਼ਰ ਟੀਮਾਂ ਦਾ ਲਿਖਤੀ ਟੈਸਟ ਲੈਣ ਉਪਰੰਤ ਫਾਇਨਲ 6 ਟੀਮਾਂ ਦਾ ਮੁਕਾਬਲਾ ਵਿਸ਼ਾਲ ਸਟੇਜ਼ ‘ਤੇ ਪ੍ਰਮੁੱਖ ਸਖਸ਼ੀਅਤਾਂ, ਪ੍ਰੋਫੈਸਰ, ਅਧਿਆਪਕ ਸਹਿਬਾਨ ਤੇ ਵਿਦਿਆਰਥੀਆਂ ਦੇ ਸਾਹਮਣੇ ਕੀਤਾ ਗਿਆ।ਜਿਸ ਦਾ ਆਯੋਜਨ ਡਾ. ਅਵੀਨਿੰਦਰਪਾਲ ਸਿੰਘ ਵਲੋਂ ਕੀਤਾ ਗਿਆ।ਕੁਇਜ਼ ਮੁਕਾਬਲੇ ਵਿੱਚ ਪਹਿਲਾ ਸਥਾਨ ਖਾਲਸਾ ਕਾਲਜ ਅੰਮ੍ਰਿਤਸਰ, ਦੂਜਾ ਸਥਾਨ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਤੀਜਾ ਸਥਾਨ ਸਰਕਾਰੀ ਡੈਂਟਲ ਕਾਲਜ ਅੰਮ੍ਰਿਤਸਰ ਤੇ ਵਿਸ਼ੇਸ ਸਥਾਨ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਐਜੂਕੇਸ਼ਨ ਕਾਲਜ ਲਾਰੈਂਸ ਰੋਡ ਅਤੇ ਗੁਰੂ ਅੰਗਦ ਦੇਵ ਕਾਲਜ ਆਫ ਐਜ਼ੂਕੇਸ਼ਨ ਖਡੂਰ ਸਾਹਿਬ ਦੀਆਂ ਟੀਮਾਂ ਨੇ ਹਾਸਲ ਕੀਤਾ।
ਕਵਿਤਾ ਮੁਕਾਬਲੇ ਵਿਚ ਪਹਿਲਾ ਸਥਾਨ ਹਰਮਨਪ੍ਰੀਤ ਸਿੰਘ, ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ, ਦੂਜਾ ਸਥਾਨ ਕਿਰਨਜੀਤ ਕੌਰ ਖਾਲਸਾ ਕਾਲਜ ਫਾਰ ਵੁਮੈਨ ਅੰਮ੍ਰਿਤਸਰ ਤੀਜਾ ਸਥਾਨ ਲਵਪ੍ਰੀਤ ਸਿੰਘ ਖਾਲਸਾ ਕਾਲਜ ਆਫ਼ ਐਜੂਕੇਸ਼ਨ ਅੰਮ੍ਰਿਤਸਰ ਵਿਸ਼ੇਸ਼ ਸਥਾਨ ਅਰਪਨਦੀਪ ਕੌਰ ਖਾਲਸਾ ਕਾਲਜ ਆਫ਼ ਨਰਸਿੰਗ ਨੇ ਹਾਸਲ ਕੀਤਾ।
ਭਾਸ਼ਣ ਮੁਕਾਬਲੇ ਵਿੱਚ ਪਹਿਲਾ ਸਥਾਨ ਆਸ਼ੂ ਸ਼ਰਮਾ ਸਰਕਾਰੀ ਡੈਂਟਲ ਕਾਲਜ ਅੰਮ੍ਰਿਤਸਰ, ਦੂਜਾ ਸਥਾਨ ਹੇਮਨਦੀਪ ਕੌਰ ਖਾਲਸਾ ਕਾਲਜ ਆਫ਼ ਐਜੂਕੇਸ਼ਨ ਅੰਮ੍ਰਿਤਸਰ ਤੀਜਾ ਸਥਾਨ ਗਗਨਦੀਪ ਕੌਰ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ, ਵਿਸ਼ੇਸ਼ ਸਥਾਨ ਜਸਮੀਤ ਕੌਰ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ ਅਤੇ ਸਿਮਰਨ ਕੌਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ ਨੇ ਹਾਸਲ ਕੀਤਾ।
ਦਸਤਾਰ ਮੁਕਾਬਲੇ ਵਿੱਚ ਪਹਿਲਾ ਸਥਾਨ ਨਵਤੇਜ ਸਿੰਘ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ, ਦੂਜਾ ਸਥਾਨ ਮਹਿਤਾਬ ਸਿੰਘ ਖਾਲਸਾ ਕਾਲਜ ਅੰਮ੍ਰਿਤਸਰ, ਤੀਜਾ ਸਥਾਨ ਗੁਰਸਾਗਰ ਸਿੰਘ ਸਰਕਾਰੀ ਡੈਂਟਲ ਕਾਲਜ ਅੰਮ੍ਰਿਤਸਰ, ਵਿਸ਼ੇਸ਼ ਸਥਾਨ ਅਰਸ਼ਦੀਪ ਸਿੰਘ ਖਾਲਸਾ ਕਾਲਜ ਅੰਮ੍ਰਿਤਸਰ ਅਤੇ ਅਰਸ਼ਦੀਪ ਸਿੰਘ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਨੇ ਹਾਸਲ ਕੀਤਾ।
ਪੋਸਟਰ ਮੇਕਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ ਸੁਮੇਧਾ ਜੈਨ ਬੀ.ਬੀ.ਕੇ ਡੀ.ਏ.ਵੀ ਕਾਲਜ, ਦੂਜਾ ਸਥਾਨ ਕਿਰਤੀ ਖਾਲਸਾ ਕਾਲਜ ਅੰਮ੍ਰਿਤਸਰ, ਤੀਜਾ ਸਥਾਨ ਹਰਜੀਤ ਸਿੰਘ ਖਾਲਸਾ ਕਾਲਜ ਅੰਮ੍ਰਿਤਸਰ, ਵਿਸ਼ੇਸ਼ ਸਥਾਨ ਖੁਸ਼ਪਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਕ੍ਰਿਤਕਾ ਰਾਜਪੂਤ ਬੀ.ਬੀ.ਕੇ ਡੀ.ਏ.ਵੀ ਕਾਲਜ ਨੇ ਹਾਸਲ ਕੀਤਾ।
ਨਾਅਰੇ ਲਿਖਣ ਮੁਕਾਬਲੇ ਵਿੱਚ ਪਹਿਲਾ ਸਥਾਨ ਰਿਚਾ ਬੀ ਬੀ ਕੇ ਡੀ ਏ ਵੀ ਕਾਲਜ, ਦੂਜਾ ਸਥਾਨ ਅਵਨੀਤ ਕੌਰ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਅਤੇ ਤੀਜਾ ਸਥਾਨ ਕੰਵਲਜੀਤ ਕੌਰ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਨੇ ਹਾਸਲ ਕੀਤਾ।
ਸੁੰਦਰ ਲਿਖਾਈ ਮੁਕਾਬਲੇ ਵਿੱਚ ਪਹਿਲਾ ਸਥਾਨ ਬਿਕਰਮਜੀਤ ਸਿੰਘ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ, ਦੂਜਾ ਸਥਾਨ ਰਮਿੰਦਰਜੀਤ ਕੌਰ ਖਾਲਸਾ ਕਾਲਜ ਆਫ਼ ਐਜੂਕੇਸ਼ਨ ਅੰਮ੍ਰਿਤਸਰ, ਤੀਜਾ ਸਥਾਨ ਮਾਨਸੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵੇਰਕਾ, ਵਿਸ਼ੇਸ਼ ਸਥਾਨ ਸਿਮਰਨਜੋਤ ਕੌਰ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਅਤੇ ਸੁਰਿੰਦਰਪਾਲ ਕੌਰ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ ਨੇ ਹਾਸਲ ਕੀਤਾ।
ਦੁਮਾਲਾ ਸਜ਼ਾਉਣ ਮੁਕਾਬਲੇ ਵਿੱਚ ਪਹਿਲਾ ਸਥਾਨ ਮਹਿਕਪ੍ਰੀਤ ਕੌਰ ਗੁਰੂ ਰਾਮਦਾਸ ਨਰਸਿੰਗ ਕਾਲਜ ਅੰਮ੍ਰਿਤਸਰ ਦੂਜਾ ਸਥਾਨ ਰਮਨਦੀਪ ਕੌਰ ਗੁਰੂ ਅੰਗਦ ਦੇਵ ਕਾਲਜ ਆਫ ਐਜੂਕੇਸ਼ਨ, ਤੀਜਾ ਸਥਾਨ ਅਮਨਦੀਪ ਕੌਰ ਸਰਕਾਰੀ ਨਰਸਿੰਗ ਕਾਲਜ ਅੰਮ੍ਰਿਤਸਰ ਵਿਸ਼ੇਸ਼ ਸਥਾਨ ਪਵਨਪ੍ਰੀਤ ਕੌਰ ਖਾਲਸਾ ਕਾਲਜ ਅੰਮ੍ਰਿਤਸਰ ਅਤੇ ਹਰਮੀਤ ਕੌਰ ਸ੍ਰੀ ਗੁਰੂ ਰਾਮਦਾਸ ਨਰਸਿੰਗ ਕਾਲਜ ਅੰਮ੍ਰਿਤਸਰ ਨੇ ਹਾਸਲ ਕੀਤਾ।
ਉਪਰੋਕਤ ਮੁਕਾਬਲਿਆਂ ਵਿੱਚ ਜਜਮੈਂਟ ਦੀਆਂ ਸੇਵਾਵਾਂ ਲਈ ਰਣਧੀਰ ਸਿੰਘ, ਡਾ. ਰਮਨਦੀਪ ਸਿੰਘ, ਪ੍ਰੋ. ਯਸ਼ਪ੍ਰੀਤ ਕੌਰ, ਮਨਪ੍ਰੀਤ ਸਿੰਘ, ਹਰਮਨਜੀਤ ਸਿੰਘ, ਅਕਾਸ਼ਬੀਰ ਸਿੰਘ, ਸਰਬਜੀਤ ਸਿੰਘ, ਚਰਨਜੀਤ ਸਿੰਘ, ਹਰਪ੍ਰੀਤ ਸਿੰਘ, ਮਨਬੀਰ ਸਿੰਘ, ਪ੍ਰੀਤਪਾਲ ਸਿੰਘ, ਬਲਜੀਤ ਸਿੰਘ ਵਲੋਂ ਬਾਖੂਬੀ ਨਿਭਾਈਆਂ ਗਈਆਂ।
ਗੁਰਚਰਨ ਸਿੰਘ ਸਕਤਰ ਜਨਰਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹਾਜ਼ਰ ਮਹਿਮਾਨਾਂ, ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਜਥੇਬੰਦਕ ਜਾਣਕਾਰੀ ਦਿੰਦਿਆਂ ‘ਜੀ ਆਇਆਂ’ ਆਖਿਆ। ਡਾ. ਇੰਦਰਜੀਤ ਸਿੰਘ ਗੋਗੋਆਣੀ ਵਲੋਂ ਆਪਣੇ ਪ੍ਰਧਾਨਗੀ ਭਾਸ਼ਣ ਦੌਰਾਨ ਵਿਦਵਤਾ ਭਰਪੂਰ ਸ਼ਬਦਾਂ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਜੀਵਨ ਦੇ ਉੱਚ ਨਿਸ਼ਾਨਿਆਂ ਦੀ ਪ੍ਰਾਪਤੀ ਅਤੇ ਸਮਾਜ ਸੇਵਾ ਲਈ ਪ੍ਰੇਰਿਤ ਕੀਤਾ।ਉਨ੍ਹਾਂ ਜਥੇਬੰਦੀ ਵਲੋਂ ਕੀਤੇ ਜਾ ਰਹੇ ਕਾਰਜ਼ਾਂ ਨੂੰ ਸਾਰਥਕ ਅਤੇ ਸਮੇਂ ਦੀ ਲੋੜ ਦੱਸਿਆ।ਹਰਜਿੰਦਰ ਸਿੰੰਘ ਮਾਣਕਪੁਰਾ ਐਡੀ. ਸਟੇਟ ਸਕੱਤਰ, ਪੰਜਾਬ ਵਲੋਂ ਸਟੇਜ਼ ਸੰਚਾਲਨ ਬਾਖੂਬੀ ਕੀਤਾ ਗਿਆ।ਸਿੱਖ ਬੁੱਕ ਸੈਂਟਰ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪ੍ਰਕਾਸ਼ਿਤ ਪ੍ਰਕਾਸ਼ਨਾਵਾਂ ਦੀ ਪੁਸਤਕ ਪ੍ਰਦਰਸ਼ਨੀ ਲਗਾਈ ਗਈ।
ਵਿਸ਼ੇਸ਼ ਮਹਿਮਾਨ ਵਜੋਂ ਡਾ. ਹਰਦੇਵ ਸਿੰਘ, ਡਾ. ਸੁਖਪਾਲ ਸਿੰਘ, ਡਾ. ਰਣਜੀਤ ਸਿੰਘ ਬੁੱਟਰ, ਡਾ. ਹਰਕੰਵਲਜੀਤ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਿ. ਪੁਨੀਤ ਕੌਰ, ਮੈਡਮ ਕੰਵਲਜੀਤ ਕੌਰ, ਡਾ. ਗੁਰਜੀਤ ਕੌਰ, ਕਰਨਲ ਬਲਵਿੰਦਰ ਸਿੰਘ ਹਾਜ਼ਰ ਸਨ।ਜਸਵੰਤ ਸਿੰਘ ਪ੍ਰਧਾਨ, ਡਾ. ਮਲਕੀਅਤ ਸਿੰਘ ਜ਼ੋਨਲ ਸਕੱਤਰ, ਅੰਮ੍ਰਿਤਸਰ-ਤਰਨ ਤਾਰਨ ਜ਼ੋਨ ਦੀ ਨਿਗਰਾਨੀ ਵਿੱਚ ਯੁਵਕ ਮੇਲੇ ਦੇ ਕਨਵੀਨਰ ਡਾ. ਅਮਨਦੀਪ ਸਿੰਘ, ਵਿਸ਼ਾਲ ਸਾਜਨ ਸਿੰਘ, ਅਕਾਸ਼ਬੀਰ ਸਿੰਘ ਦੇ ਪ੍ਰਬੰਧਾਂ ਤਹਿਤ ਸਾਰੇ ਜਥੇਬੰਦਕ ਵੀਰਾਂ/ ਭੈਣਾਂ ਦੇ ਸਹਿਯੋਗ ਨਾਲ ਸੰਪਨ ਹੋਇਆ।
ਬਲਜੀਤ ਸਿੰਘ ਚੇਅਰਮੈਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਆਏ ਮਹਿਮਾਨਾਂ, ਖਾਲਸਾ ਕਾਲਜ ਸੰਸਥਾਵਾਂ, ਯੁਵਕ ਮੇਲੇ ‘ਚ ਆਏ ਕਾਲਜ ਸਟਾਫ, ਵਿਦਿਆਰਥੀਆਂ ਤੇ ਵਿਦਿਆਰਥਣਾਂ ਦਾ ਧੰਨਵਾਦ ਕੀਤਾ ਗਿਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …