Thursday, February 22, 2024

ਖਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਯੋਗਾ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵਨਿਊ ਵਿਖੇ ਯੋਗਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਦੀ ਕਾਰਜ਼ਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਈ ਇਸ ਵਰਕਸ਼ਾਪ ’ਚ ਸਕੂਲ ਯੋਗਾ ਅਤੇ ਪੰਚਕਰਮਾ ਅੰਮ੍ਰਿਤਸਰ ਤੋਂ ਸ਼੍ਰੀਮਤੀ ਸ਼ਰੂਤੀ ਮਹਾਜਨ ਨੇ ਯੋਗਾ ਮਾਹਿਰ ਵਜੋਂ ਸ਼ਿਰਕਤ ਕੀਤੀ।
ਸ਼੍ਰੀਮਤੀ ਮਹਾਜਨ ਨੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੂੰ ਸਿਹਤਮੰਦ ਜੀਵਨ ਲਈ ਯੋਗਾ ਦੇ ਵੱਖ-ਵੱਖ ਆਸਣ ਕਰ ਕੇ ਵਿਖਾਏ ਅਤੇ ਉਨ੍ਹਾਂ ਨੂੰ ਇਸ ਦੇ ਲਾਭਾਂ ਬਾਰੇ ਜਾਣੂ ਕਰਵਾਇਆ।ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਉਤਸ਼ਾਹ ਨਾਲ ਹਿੱਸਾ ਲੈਂਦਿਆਂ ਯੋਗ ਕਰਨ ਦੇ ਆਸਣ ਸਿੱਖੇ।ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਪਰਵਿੰਦਰਜੀਤ ਕੌਰ ਨੇ ਡਾ. ਮਨਦੀਪ ਕੌਰ ਅਤੇ ਸ੍ਰੀਮਤੀ ਮਹਾਜਨ ਦਾ ਧੰਨਵਾਦ ਕੀਤਾ।

Check Also

ਡਿਪਟੀ ਕਮਿਸਨਰ ਵਲੋਂ ਜਿਲ੍ਹਾ ਪਠਾਨਕੋਟ ਦੇ ਉਦਯੋਗਪਤੀਆਂ ਨਾਲ ਵਿਸ਼ੇਸ਼ ਮੀਟਿੰਗ

ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਅੰਦਰ ਉਦਯੋਗਪਤੀਆਂ ਨੂੰ ਆ ਰਹੀਆਂ ਮੁਸ਼ਕਲਾਂ …