Monday, April 28, 2025

ੴ, ਸਦਾਚਾਰ ਅਤੇ ਸੰਸਾਰਕ ਪ੍ਰਾਪਤੀ` ਵਿਸ਼ੇ ‘ਤੇ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ ਸੱਗੂ) – ਸਿੱਖਾਂ ਦੀ ਪ੍ਰਮੁੱਖ ਵਿਦਿਅਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਕਲਗੀਧਰ ਆਡੀਟੋਰੀਅਮ ਦੇ ਵਿਖੇ `ੴ, ਸਦਾਚਾਰ ਅਤੇ ਸੰਸਾਰਕ ਪ੍ਰਾਪਤੀ` ਸੈਮੀਨਾਰ ਆਯੋਜਿਤਾ ਗਿਆ।ਇਹ ਸੈਮੀਨਾਰ `ਸ਼ੁਭ ਕਰਮਨ ਤੇ ਕਬਹੂੰ ਨ ਟਰੋਂ ਅਤੇ ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਵਲੋਂ ਮਿਲ ਕੇ ਕਰਵਾਇਆ ਗਿਆ।ਸੈਮੀਨਾਰ ਦਾ ਆਗਾਜ਼ ਮੂਲ ਮੰਤਰ ਸਾਹਿਬ ਦੇ ਪਾਠ ਨਾਲ ਕੀਤਾ ਗਿਆ।ਇਸ ਉਪਰੰਤ ਪ੍ਰੋ. ਸੂਬਾ ਸਿੰਘ ਮੈਂਬਰ ਧਰਮ ਪ੍ਰਚਾਰ ਕਮੇਟੀ ਨੇ ਸਾਰੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਆਖਿਆ।ਪ੍ਰੋਫੈਸਰ ਬ੍ਰਿਜਪਾਲ ਸਿੰਘ (ਪਟਿਆਲਾ) ਇਸ ਸੈਮੀਨਾਰ ਵਿੱਚ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ।ਆਪ ਨੇ ਆਪਣੇ ਵਿਸ਼ੇ ਵਿਚ ਰਹਿੰਦਿਆਂ ਹੋਇਆਂ ਆਪਣੇ ਬਹੁਤ ਸਾਰੇ ਅਧਿਆਤਮਕ ਅਨੁਭਵ ਸਾਂਝੇ ਕੀਤੇ ਅਤੇ ਸਰੋਤਿਆਂ ਨੂੰ ਪਰਮਾਰਥਕ ਰਾਹ ਉਪਰ ਚੱਲਣ ਲਈ ਪ੍ਰੇਰਿਤ ਕੀਤਾ।
ਭਾਈ ਰਵਿੰਦਰ ਸਿੰਘ ਪ੍ਰਿੰਸੀਪਲ ਗੁਰੂ ਕਾਸ਼ੀ ਕਾਲਜ ਦਮਦਮਾ ਸਹਿਬ ਨੇ ਵੀ ਆਪਣੇ ਵਿਚਾਰ ਰੱਖੇ।ਪ੍ਰੋਗਰਾਮ ਉਪਰੰਤ ਡਾ. ਬ੍ਰਿਜਪਾਲ ਸਿੰਘ ਨੂੰ ਦੋਨਾਂ ਹੀ ਸੰਸਥਾਵਾਂ ਵੱਲੋਂ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ।ਪ੍ਰੋਫੈਸਰ ਹਰੀ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਚੀਫ਼ ਖ਼ਾਲਸਾ ਦੀਵਾਨ ਨੇ ਆੇ ਮਹਿਮਾਨਾਂ ਦਾ ਧੰਨਵਾਦ ਕੀਤਾ।

Check Also

ਵਿਧਾਇਕ ਨਿੱਜ਼ਰ ਨੇ ਅਸਿਸਟੈਂਟ ਫੂਡ ਕਮਿਸ਼ਨਰ ਨੂੰ ਕੀਤੀ ਤਾੜਨਾ

ਮੇਰੇ ਹਲਕੇ ‘ਚ ਮਿਲਾਵਟੀ ਸਮਾਨ ਵੇਚਣ ਵਾਲਿਆਂ ਵਿਰੁੱਧ ਕਰੋ ਸਖਤ ਕਾਰਵਾਈ ਅੰਮ੍ਰਿਤਸਰ, 27 ਅਪ੍ਰੈਲ (ਸੁਖਬੀਰ …