Sunday, December 22, 2024

ਆਰਟ ਗੈਲਰੀ ਵਿਖੇ ਪੇਂਟਿੰਗ ਅਤੇ ਬੁੱਤਤਰਾਸ਼ੀ ਪ੍ਰਦਰਸ਼ਨੀ ਦਾ ਉਦਘਾਟਨ

ਅੰਮ੍ਰਿਤਸਰ, 28 ਮਾਰਚ (ਜਗਦੀਪ ਸਿੰਘ ਸੱਗੂ) – ਸਥਾਨਕ ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਿਖੇ ਅੱਜ ਪੇਂਟਿੰਗ ਅਤੇ ਬੁੱਤਤਰਾਸ਼ੀ ਦੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ।ਡਾ. ਏ.ਐਸ ਚਮਕ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ ਮਿਸ. ਗੁਰਸ਼ਰਨ ਕੌਰ ਵਲੋਂ ਲਗਾਈ ਜਾ ਰਹੀ ਹੈ।ਕਲਾਕਾਰ ਵਲੋਂ 27 ਪੇਂਟਿੰਗ ਅਤੇ 6 ਬੁੱਤਤਰਾਸ਼ੀ ਸਮੇਤ ਕੁੱਲ 33 ਕਲਾਕ੍ਰਿਤਾਂ ਪ੍ਰਦਰਸ਼ਿਤ ਕੀਤੀਆਂ ਗਈਆਂ।ਉਨ੍ਹਾਂ ਦੱਸਿਆ ਕਿ ਪਿੱਛਲੇ ਕਈ ਸਾਲਾਂ ਤੋਂ ਕਲਾ ਦੇ ਖੇਤਰ ਵਿੱਚ ਕੰਮ ਕਰ ਰਹੀ ਗੁਰਸ਼ਰਨ ਕੌਰ ਦਾ ਕਲਾ ਦੇ ਖੇਤਰ ‘ਚ ਅਹਿਮ ਮੁਕਾਮ ਹੈ।
ਪ੍ਰਦਰਸ਼ਨੀ ਦਾ ਉਦਘਾਟਨ ਆਰਟ ਗੈਲਰੀ ਸੈਕਟਰੀ ਤੇ ਪਰਫੋਰਮਿੰਗ ਆਰਟ ਕਲਾਕਾਰ ਸ਼੍ਰੀਮਤੀ ਤਜਿੰਦਰ ਛੀਨਾ ਨੇ ਕੀਤਾ।ਮੈਡਮ ਹਰਭਿੰਦਰ ਕੌਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ।ਮਹਿਮਾਨਾਂ ਦਾ ਸਵਾਗਤ ਕਲਾਕਾਰ ਨੇ ਫੁੱਲਾਂ ਦਾ ਗੁਲਦਸਤਾ ਭੇਂਟ ਕਰ ਕੇ ਕੀਤਾ।ਮਹਿਮਾਨਾਂ ਨੇ ਕਲਾਕਾਰ ਦੇ ਕੰਮ ਦੀ ਸ਼ਲਾਘਾ ਕੀਤੀ।ਆਰਟ ਗੈਲਰੀ ਦੇ ਚੇਅਰਮੈਨ ਰਾਜਿੰਦਰ ਮੋਹਨ ਸਿੰਘ ਛੀਨਾ ਅਤੇ ਪ੍ਰਧਾਨ ਸ਼ਿਵਦੇਵ ਸਿੰਘ ਨੇ ਕਲਾਕਾਰ ਨੂੰ ਜੀਵਨ ਵਿੱਚ ਅੱਗੇ ਵਧਣ ਦੀ ਪ੍ਰੇਰਨਾ ਦਿੱਤੀ।ਇਸ ਮੋਕੇ ਸੁਖਪਾਲ ਸਿੰਘ, ਡਾ. ਪਰਮਿੰਦਰ ਸਿੰਘ ਗਰੋਵਰ, ਕੁਲਵੰਤ ਸਿੰਘ ਗਿੱਲ, ਨਰਿੰਦਰ ਸਿੰਘ ਬੁੱਤਤਰਾਸ਼, ਗੁਲਸ਼ਨ ਸਦਾਨਾ ਅਤੇ ਆਰਟ ਗੈਲਰੀ ਦੇ ਮੈਂਬਰ ਅਤੇ ਸ਼ਹਿਰ ਦੇ ਪਤਵੰਤੇ ਮੌਜ਼ੂਦ ਰਹੇ।
ਇਹ ਪ੍ਰਦਰਸ਼ਨੀ 30 ਮਾਰਚ 2023 ਤੱਕ ਚਲੇਗੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …