Monday, November 17, 2025

ਜੀ.ਐਸ ਗਾਰਡਨ ਵਿਖੇ ਲਗਾਇਆ ਅੱਖਾਂ ਦਾ ਫਰੀ ਚੈਕਅੱਪ ਕੈਂਪ

ਅੰਮ੍ਰਿਤਸਰ, 28 ਮਾਰਚ (ਸੁਖਬੀਰ ਸਿੰਘ) – ਜੀ.ਐਸ ਗਾਰਡਨ ਕਲੋਨੀ ਵਿਖੇ ਅੱਖਾਂ ਦੇ ਆਪ੍ਰੇਸ਼ਨ ਚੈਕਅਪ ਅਤੇ ਮੈਡੀਕਲ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਡਾ. ਸ਼ਕੀਨ ਸਿੰਘ ਅੱਖਾਂ ਦੇ ਹਸਪਤਾਲ ਤੋਂ ਮਾਹਿਰ ਡਾਕਟਰਾਂ ਦੀ ਟੀਮ ਦੁਆਰਾ ਅੱਖਾਂ ਦਾ ਚੈਕਅਪ ਕੀਤਾ ਗਿਆ।250 ਤੋਂ ਵੱਧ ਮਰੀਜ਼ਾਂ ਨੇ ਅੱਖਾਂ ਅਤੇ ਹੋਰ ਬਿਮਾਰੀਆਂ ਦੀ ਜਾਂਚ ਕਰਵਾਈ। ਜਿੰਨਾਂ ਵਿੱਚ 60 ਮਰੀਜ਼ ਅਜਿਹੇ ਪਾਏ ਗਏ ਜਿਨਾਂ ਨੂੰ ਤੁਰੰਤ ਅਪ੍ਰੇਸ਼ਨ ਕਰਵਾਉਣ ਲਈ ਸਲਾਹ ਦਿੱਤੀ ਗਈ।ਡਾਕਟਰ ਸੁਦਾਮਾ, ਡਾ. ਰਨਜੀਤ ਸਿੰਘ, ਡਾ. ਦਲਜੀਤ ਸਿੰਘ, ਡਾ. ਭੁਪਿੰਦਰ ਸਿੰਘ, ਡਾ. ਕਿਸ਼ਨ ਕੁਮਾਰ ਰੋਮੀ, ਜੋਬਨਜੀਤ ਸਿੰਘ ਨੇ ਸੇਵਾ ਨਿਭਾਈ।ਇਸ ਮੌਕੇ ਗੌਰਵ ਅਰੋੜਾ ਸਰਪੰਚ ਜਸਪਾਲ ਸਿੰਘ ਸੰਧੂ, ਸੰਨੀ ਅਰੋੜਾ, ਮਨੀਸ਼ ਅਰੋੜਾ, ਵਿੱਕੀ ਅਰੋੜਾ, ਸਾਹਿਬ ਸਿੰਘ ਰਿੰਕੂ, ਮੋਹਿੰਦਰ ਸਿੰਘ, ਮਨਜੀਤ ਸਿੰਘ, ਹਰਦੀਪ ਸਿੰਘ, ਜਸਬੀਰ ਸਿੰਘ, ਸਰਪੰਚ ਸਤਨਾਮ ਸਿੰਘ, ਨੰਬਰਦਾਰ ਲਖਵਿੰਦਰ ਸਿੰਘ, ਕਰਮ ਸਿੰਘ ਸੰਧੂ, ਗੁਰਦਿਆਲ ਸਿੰਘ ਚੀਮਾ, ਜਸਕਰਨ ਸਿੰਘ ਵੜੈਚ, ਹਰਦੀਸ਼ ਸਿੰਘ, ਬਲਰਾਜ ਸਿੰਘ ਗਿੱਲ, ਮਾਸਟਰ ਨਿਸ਼ਾਨ ਸਿੰਘ, ਜਥੇਦਾਰ ਭੁਪਿੰਦਰ ਸਿੰਘ, ਹਰਜੀਤ ਸਿੰਘ, ਨਰਿੰਦਰ ਸਿੰਘ, ਜਸਵਿੰਦਰ ਸਿੰਘ ਆਦਿ ਸੇਵਾ ਸੋਸਾਇਟੀ ਦੇ ਮੈਂਬਰ ਹਾਜ਼ਰ ਸਨ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …