ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ) – ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਤੇ ਏ.ਡੀ.ਸੀ.ਪੀ ਟਰੈਫਿਕ ਸ੍ਰੀਮਤੀ ਅਮਨਦੀਪ ਕੌਰ ਦੀਆਂ ਹਦਾਇਤਾਂ ਮੁਤਾਬਿਕ ਟਰੈਫਿਕ ਐਜੂਕੇਸ਼ਨ ਸੈਲ ਦੇ ਇੰਚਾਰਜ਼ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਟਰੈਫਿਕ ਨੂੰ ਸੰਚਾਰੂ ਢੰਗ ਨਾਲ ਚਲਾਉਣ ਵਾਸਤੇ ਮੈਟਰੋ ਬੱਸ ਵਿੱਚ ਸਫ਼ਰ ਕਰਨ ਵਾਲੇ ਖਾਲਸਾ ਕਾਲਜ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਆਮ ਪਬਲਿਕ ਨ੍ਰੰ ਆਪਣੇ ਵਾਹਣ ਬੀ.ਆਰ.ਟੀ.ਐਸ (ਮੇਟਰੋ ਬੱਸ) ਲੇਨ ਵਿੱਚ ਨਾ ਚਲਾਉਣ ਬਾਰੇ ਪ੍ਰੇਰਿਤ ਕੀਤਾ ਗਿਆ।ਉਨਾਂ ਕਿਹਾ ਕਿ ਰੇਲਵੇ ਸਟੇਸ਼ਨ ਵਿਖੇ ਸ੍ਰੀ ਦਰਬਾਰ ਸਾਹਿਬ ਜਾਣ ਵਾਲੀ ਸੰਗਤ ਨੂੰ ਕਿਸੇ ਕੋਲੋਂ ਪ੍ਰਸ਼ਾਦ ਲੈ ਕੇ ਨਾ ਖਾਣ, ਆਪਣਾ ਸਮਾਨ ਅਤੇ ਆਪਣੇ ਬੱਚਿਆਂ ਦਾ ਧਿਆਨ ਰੱਖਣ ਬਾਰੇ ਵੀ ਜਾਗਰੂਕ ਕੀਤਾ ਗਿਆ।ਉਨਾਂ ਆਟੋ-ਰਿਕਸ਼ਾ ਸਟੈਂਡ ਰੇਲਵੇ ਸਟੇਸ਼ਨ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਅਤੇ ਆਟੋ ਨੂੰ ਸਹੀ ਜਗ੍ਹਾ ਪਾਰਕਿੰਗ ਕਰਨ ਦੀ ਹਦਾਇਤ ਕੀਤੀ ਗਈ।
Check Also
ਆਤਮ ਪਬਲਿਕ ਸਕੂਲ ਦੇ ਸਲਾਨਾ ਸਮਾਗਮ ‘ਚ ਪੁੱਜੀ ਫਿਲਮੀ ਅਦਾਕਾਰਾ ਗੁਰਪ੍ਰੀਤ ਭੰਗੂ
ਅਮ੍ਰਿਤਸਰ, 2 ਦਸੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਨਾਮਵਰ ਸ਼ਾਇਰ ਮਰਹੂਮ ਦੇਵ ਦਰਦ ਸਾਹਬ …