ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਸਿੱਖੀ ਦੇ ਪ੍ਰਚਾਰ ਪ੍ਰਸਾਰ
ਲਈ ਅਹਿਮ ਫੈਸਲੇ ਲਏ ਗਏ।ਇਸ ਦੌਰਾਨ ਦੁਆਬਾ ਜ਼ੋਨ ਦੇ 1397 ਅੰਮ੍ਰਿਤਧਾਰੀ ਗੁਰਸਿੱਖ ਵਿਦਿਆਰਥੀਆਂ ਨੂੰ 88 ਲੱਖ 90 ਹਜ਼ਾਰ ਰੁਪਏ ਦੇ ਵਜੀਫੇ ਵੰਡੇ ਗਏ।ਐਡਵੋਕੇਟ ਧਾਮੀ ਅਨੁਸਾਰ ਇਸ ਤੋਂ ਪਹਿਲਾਂ ਮਾਝਾ ਜੋਨ ਅੰਦਰ 1 ਕਰੋੜ 13 ਲੱਖ ਰੁਪਏ ਦੀ ਵਜੀਫਾ ਰਾਸ਼ੀ ਵੰਡੀ ਜਾ ਚੁੱਕੀ ਹੈ ਅਤੇ ਜਲਦ ਦੀ ਮਾਲਵਾ ਜੋਨ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜੀਫੇ ਤਕਸੀਮ ਕੀਤੇ ਜਾਣਗੇ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਤੇਜਿੰਦਰਪਾਲ ਸਿੰਘ, ਅਵਤਾਰ ਸਿੰਘ ਵਣਵਾਲਾ, ਮਨਜੀਤ ਸਿੰਘ ਬੱਪੀਆਣਾ, ਰਾਮਪਾਲ ਸਿੰਘ ਬਹਿਣੀਵਾਲ, ਸ਼੍ਰੋਮਣੀ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓ.ਐਸ.ਡੀ ਸਤਬੀਰ ਸਿੰਘ ਧਾਮੀ, ਸਕੱਤਰ ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਹਾਲਵਾਂ, ਪ੍ਰੋ. ਸੁਖਦੇਵ ਸਿੰਘ ਆਦਿ ਹਾਜ਼ਰ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media