ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਵਲੋਂ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਨ 14 ਅਪ੍ਰੈਲ 2023 ਨੂੰ ਆਰਟ ਗੈਲਰੀ ਵਿਖੇ ਮਨਾਇਆ ਜਾਵੇਗਾ।ਇਸ ਸਬੰਧੀ ਅੱਜ ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿੱਚ ਜਿਲ੍ਹੇ ਦੇ ਸਾਰੇ ਵਿਧਾਇਕ, ਕੈਬਨਿਟ ਮੰਤਰੀ ਅਤੇ ਸਮੁੱਚੀ ਲੀਡਰਸ਼ਿਪ ਸ਼ਾਮਿਲ ਹੋਵੇਗੀ।ਉਨ੍ਹਾਂ ਪਾਰਟੀ ਦੇ ਸਾਰੇ ਵਿੰਗਾਂ ਨੂੰ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।ਰਵਿੰਦਰ ਹੰਸ ਕੋਆਰਡੀਨੇਟਰ ਐਸ.ਸੀ ਵਿੰਗ ਅੰਮ੍ਰਿਤਸਰ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਦੀ ਸਮਾਜ ਨੂੰ ਉਚਾ ਚੁੱਕਣ ‘ਚ ਵੱਡੀ ਦੇਣ ਹੈ।ਉਹ ਭਾਰਤ ਦੇ ਨਿਰਮਾਤਾ ਹਨ, ਜਿੰਨਾ ਦੇ ਯੋਗਦਾਨ ਨੂੰ ਕਦੇ ਅਖੋਂ ਓਹਲੇ ਨਹੀਂ ਕੀਤਾ ਜਾ ਸਕਦਾ।
ਇਸ ਮੌਕੇ ਇਕਬਾਲ ਸਿੰਘ ਭੁੱਲਰ, ਅਨਮੋਲ ਸਿੰਘ ਛਾਪਾ, ਸੁਖਬੀਰ ਕੌਰ ਪ੍ਰਧਾਨ ਮਹਿਲਾ ਵਿੰਗ ਤੇ ਹੋਰ ਆਗੀ ਵੀ ਹਾਜ਼ਰ ਸਨ।
Check Also
ਜਨਮ ਦਿਨ ਮੁਬਾਰਕ – ਭੂਮਿਕਾ ਕਾਂਸਲ
ਸੰਗਰੂਰ, 2 ਜਨਵਰੀ (ਜਗਸੀਰ ਲੌਂਗੋਵਾਲ) – ਚੀਮਾ ਮੰਡੀ ਸੰਗਰੂਰ ਵਾਸੀ ਸੁਰੇਸ਼ ਕਾਂਸਲ ਲਾਡੀ ਪਿਤਾ ਅਤੇ …