ਭੀਖੀ, 30 ਮਾਰਚ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਸ੍ਰੀ ਰਾਮ ਨੌਮੀ ਦਾ ਤਿਓਹਾਰ ਬੜੇ ਹੀ ਉਤਸ਼ਾਹ
ਨਾਲ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਸ੍ਰੀ ਰਾਮ ਚੰਦਰ ਜੀ ਦੇ ਜੀਵਨ ‘ਤੇ ਚਾਨਣਾ ਪਾਉਂਦਿਆਂ ਪਿਤਾ ਦੇ ਵਚਨਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਦੇ ਹੋਏ ਦੱਸਿਆ ਕਿ ਹਰ ਸਾਲ ਚੇਤਰ ਮਹੀਨੇ ਦੇ ਸ਼ੁਕਲ ਪੱਖ ਦੀ ਨੌਮੀ ਨੂੰ ਰਾਮ ਨੌਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾਂਦਾ ਹੈ।ਇਸ ਦਿਨ ਭਗਵਾਨ ਵਿਸ਼ਨੂੰ ਨੇ ਧਰਮ ਦੀ ਬਹਾਲੀ ਲਈ ਭਗਵਾਨ ਸ਼੍ਰੀ ਰਾਮ ਦੇ ਰੂਪ ਵਿੱਚ ਆਪਣਾ ਸੱਤਵਾਂ ਅਵਤਾਰ ਧਾਰਿਆ ਸੀ।ਇਸ ਦਿਨ ਭਗਵਾਨ ਰਾਮ ਦੇ ਨਾਲ ਮਾਂ ਦੁਰਗਾ ਦੇ ਨੌਵੇਂ ਰੂਪ ਦੇਵੀ ਸਿੱਧੀਦਾਤਰੀ ਦੀ ਪੂਜਾ ਕੀਤੀ ਜਾਂਦੀ ਹੈ।ਇਸ ਮੌਕੇ ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਤੇ ਸਕੂਲ ਸਟਾਫ਼ ਮੌਜ਼ੂਦ ਸੀ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media