ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਨੂੰ ਸੂਬੇ ਵਿੱਚ ਹੋਰ ਮਜ਼ਬੂਤ ਕਰਨ ਅਤੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਚੰਗੀ
ਕਾਰਗੁਜ਼ਾਰੀ ਲਈ ਭਾਜਪਾ ਆਗੂ ਯਾਦਵਿੰਦਰ ਸਿੰਘ ਬੁੱਟਰ ਵਲੋਂ ਪੰਜਾਬ ਭਾਜਪਾ ਇੰਚਾਰਜ਼ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਨੀ ਨਾਲ ਮੁਲਾਕਾਤ ਕਰਕੇ ਲੋਕ ਸਭਾ ਲਈ ਸੂਬੇ ਪੰਜਾਬ ਤੋਂ ਚੰਗੇ ਅਕਸ ਤੇ ਲੋਕਾਂ ਵਿੱਚ ਨਿਰੰਤਰ ਵਿੱਚ ਵਿਚਰਨ ਵਾਲੇ ਆਗੂਆਂ ਨੂੰ ਹੀ ਟਿਕਟਾਂ ਦੇਸ ਦੀ ਮੰਗ ਕੀਤੀ।ਉਨ੍ਹਾਂ ਵਿਜੈ ਰੁਪਾਨੀ ਨੂੰ ਦੱਸਿਆ ਕਿ ਇਸ ਵੇਲੇ ਪੰਜਾਬ ਵਿੱਚ ਕਨੂੰਨ ਅਵਸਥਾ ਦੀ ਹਾਲਤ ਠੀਕ ਨਹੀਂ ਹੈ।ਉਨਾਂ ਕਿਹਾ ਕਿ ਸੱਥਾਂ ਵਿੱਚ ਹੁਣ ਮੋਦੀ ਸਰਕਾਰ ਦੀਆਂ ਉਸਾਰੂ ਅਤੇ ਸੁਚਾਰੂ ਨੀਤੀਆਂ ਦਾ ਜ਼ਿਕਰ ਅਕਸਰ ਸੁਣਨ ਨੂੰ ਮਿਲਦਾ ਹੈ।ਆਉਂਦੀਆਂ 2024 ਦੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਵਲੋਂ ਸੂਬੇ ਭਰ ਦੀਆਂ ਸਾਰੀਆਂ ਸੀਟਾਂ ’ਤੇ ਜਿੱਤ ਦਰਜ਼ ਕਰਨ ਦਾ ਦਾਅਵਾ ਕਰਦਿਆਂ ਬੁੱਟਰ ਨੇ ਕਿਹਾ ਕਿ ਲੋਕ ਭਲੀਭਾਂਤ ਜਾਨਣ ਲੱਗੇ ਹਨ ਕਿ ਸੂਬੇ ਨੂੰ ਆਰਥਿਕ ਮੰਦਹਾਲੀ ਅਤੇ ਕਾਨੂੰਨ ਵਿਵਸਥਾ ਦੇ ਵਿਗੜੇ ਹਾਲਾਤਾਂ ਵਿਚੋਂ ਬਾਹਰ ਕੱਢਣ ਲਈ ਭਾਜਪਾ ਦੀ ਸਰਕਾਰ ਬਣਨੀ ਜਰੂਰੀ ਹੈ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕਾਂ ਦਾ ‘ਆਪ’ ਸਰਕਾਰ ਤੋਂ ਮੋਹ ਭੰਗ ਹੋ ਚੁੱੱਕਾ ਹੈ ਅਤੇ ਭਾਜਪਾ ਪ੍ਰਤੀ ਭਰੋਸਾ ਵਧਦਾ ਜਾ ਰਿਹਾ ਹੈ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media