ਸਮਰਾਲਾ, 30 ਮਾਰਚ (ਇੰਦਰਜੀਤ ਸਿੰਘ ਕੰਗ) – ਬੀਤੇ ਦਿਨੀਂ ਪਈ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਮਾਰਨ ਪੰਜਾਬ ਦੇ ਕਿਸਾਨਾਂ ਦਾ ਭਾਰੀ ਨੁਕਸਾਨ ਹੋਇਆ ਹੈ।ਪੰਜਾਬ ਦੇ ਮੁੱਖ ਭਗਵੰਤ ਮਾਨ ਦੁਆਰਾ ਐਲਾਨ ਕੀਤਾ ਸੀ ਕਿ ਇਸ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਕਾਰਨ ਪੀੜਤ ਕਿਸਾਨਾਂ ਨੂੰ ਮੁਆਵਜ਼ੇ ਲਈ ਮਾਲ ਵਿਭਾਗ ਦੇ ਅਫਸਰਾਂ ਦੀਆਂ ਪਿੰਡ ਪਿੰਡ ਜਾ ਕੇ ਫਸਲਾਂ ਦੇ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਕਰਨ ਦੀਆਂ ਡਿਊਟੀਆਂ ਲਗਾਈਆਂ ਸਨ।ਇਸੇ ਤਹਿਤ ਸਮਰਾਲਾ ਦੇ ਨਾਇਬ ਤਹਿਸੀਲਦਾਰ ਮਨਿੰਦਰ ਸਿੰਘ ਨੇ ਆਪਣੇ ਨਾਲ ਪਟਵਾਰੀਆਂ ਅਤੇ ਹੋਰ ਕਰਮਚਾਰੀਆਂ ਨਾਲ ਪਿੰਡ ਟੱਪਰੀਆਂ ਵਿਖੇ ਜਾ ਕੇ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਕੀਤੀ।ਪਿੰਡ ਟੱਪਰੀਆਂ ਦੇ ਸਰਪੰਚ ਗੁਰਪ੍ਰੀਤ ਸਿੰਘ ਘੋਲੀਨੇ ਖੁਦ ਖੇਤਾਂ ਵਿੱਚ ਨਾਲ ਜਾ ਕੇ ਨੁਕਸਾਨੀਆਂ ਫਸਲਾਂ ਦਿਖਾਈਆਂ।ਮਾਲ ਵਿਭਾਗ ਦੇ ਅਧਿਕਾਰੀਆਂ ਨੇ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲਿਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਪਟਨ ਹਰਜਿੰਦਰ ਸਿੰਘ, ਗੁਰਦਿਆਲ ਸਿੰਘ, ਅਮਰੀਕ ਸਿੰਘ, ਬਹਾਦਰ ਸਿੰਘ, ਹਰਮਨਜੋਤ ਸਿੰਘ ਪੰਚ ਆਦਿ ਕਿਸਾਨ ਹਾਜਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …