ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ ਸੱਗੂ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2023 ਵਿਚ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਰਧਾਲੂਆਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਹੈ।ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ 13 ਅਪ੍ਰੈਲ 2023 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾ ਸਕਦੇ ਹਨ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਜੂਨ ਮਹੀਨੇ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਸਬੰਧੀ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਵੇਗਾ।ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ ਜਮ੍ਹਾਂ ਕਰਵਾਉਣ।ਇਸ ਦੇ ਨਾਲ ਪਛਾਣ ਪੱਤਰ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …