Friday, October 18, 2024

ਸ਼੍ਰੋਮਣੀ ਕਮੇਟੀ ਵੱਲੋਂ ਦਸਤਖ਼ਤੀ ਮੁਹਿੰਮ ਸਬੰਧੀ ਸਮੀਖਿਆ ਮੀਟਿੰਗ

ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਰੰਭੀ ਦਸਤਖ਼ਤੀ ਮੁਹਿੰਮ ਤਹਿਤ ਪਿੰਡ ਪੱਧਰ ’ਤੇ ਕੀਤੇ ਜਾ ਰਹੇ ਕਾਰਜ਼ਾਂ ਬਾਰੇ ਸਮੀਖਿਆ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਬਲਵਿੰਦਰ ਸਿੰਘ ਕਾਹਲਵਾਂ ਨੇ ਅੱਜ ਇਥੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਇਕ ਵਿਸ਼ੇਸ਼ ਇਕੱਤਰਤਾ ਕੀਤੀ।ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਈ ਇਸ ਬੈਠਕ ਦੌਰਾਨ ਪ੍ਰਚਾਰਕ ਜਥਿਆਂ ਨੂੰ ਖਾਲਸਾ ਸਾਜਣਾ ਦਿਵਸ (ਵਿਸਾਖੀ) ਤੱਕ ਦਸਤਖ਼ਤੀ ਮੁਹਿੰਮ ਨੂੰ ਸਰਗਰਮੀ ਨਾਲ ਅੱਗੇ ਵਧਾਉਣ ਲਈ ਕਿਹਾ ਗਿਆ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿੱਖ ਕੌਮ ਦਾ ਅਹਿਮ ਮਾਮਲਾ ਹੈ, ਜਿਸ ਨੂੰ ਲੈ ਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸ਼੍ਰੋਮਣੀ ਕਮੇਟੀ ਲਗਾਤਾਰ ਸਰਗਰਮ ਹੈ।ਉਨ੍ਹਾਂ ਪ੍ਰਚਾਰਕਾਂ ਨੂੰ ਕਿਹਾ ਕਿ ਮੌਜੂਦਾ ਸਮੇਂ ਚੱਲ ਰਹੀ ਦਸਤਖ਼ਤੀ ਮੁਹਿੰਮ ਨੂੰ ਪਿੰਡ ਪੱਧਰ ’ਤੇ ਖਾਲਸਾ ਸਾਜਣਾ ਦਿਵਸ (ਵਿਸਾਖੀ) ਤੱਕ ਜ਼ੋਰ ਸ਼ੋਰ ਨਾਲ ਅੱਗੇ ਵਧਾਇਆ ਜਾਵੇ, ਤਾਂ ਜੋ ਵੱਧ ਤੋਂ ਵੱਧ ਪ੍ਰੋਫਾਰਮੇ ਰਾਜਪਾਲ ਰਾਹੀਂ ਰਾਸ਼ਟਰਪਤੀ ਨੂੰ ਭੇਜੇ ਜਾ ਸਕਣ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਰਾਜਿੰਦਰ ਸਿੰਘ ਰੂਬੀ, ਇੰਚਾਰਜ਼ ਕਰਤਾਰ ਸਿੰਘ, ਮੁੱਖ ਪ੍ਰਚਾਰਕ ਭਾਈ ਜਗਦੇਵ ਸਿੰਘ ਸਮੇਤ ਵੱਡੀ ਗਿਣਤੀ ਵਿਚ ਪ੍ਰਚਾਰਕ, ਢਾਡੀ ਤੇ ਕਵੀਸ਼ਰ ਹਾਜ਼ਰ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …