Wednesday, September 16, 2026

ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਤੀਜ਼ੀ ਜਨਮ ਸ਼ਤਾਬਦੀ ਸਬੰਧੀ ਪ੍ਰੋਗਰਾਮ ਉਲੀਕੇ – ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ ਸੱਗੂ) – ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੀ ਆ ਰਹੀ 300 ਸਾਲਾ ਜਨਮ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਪ੍ਰਚਾਰਕਾਂ ਨੂੰ ਜਨਮ ਸ਼ਤਾਬਦੀ ਸਬੰਧੀ ਵੱਧ ਤੋਂ ਵੱਧ ਸੰਗਤਾਂ ਨੂੰ ਜਾਗਰੂਕ ਕਰਨ ਅਤੇ ਸਮਾਗਮਾਂ ਬਾਰੇ ਜਾਣਕਾਰੀ ਦੇਣ ਲਈ ਕਿਹਾ।ਉਨ੍ਹਾਂ ਕਿਹਾ ਕਿ ਇਸ ਸ਼ਤਾਬਦੀ ਦਾ ਮੁੱਖ ਸਮਾਗਮ ਸ੍ਰੀ ਅੰਮ੍ਰਿਤਸਰ ਵਿਖੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਚ 5 ਮਈ 2023 ਨੂੰ ਪੰਥਕ ਜਾਹੋ-ਜਲਾਲ ਨਾਲ ਕੀਤਾ ਜਾਵੇਗਾ।ਇਸ ਤੋਂ ਪਹਿਲਾਂ ਵੱਖ-ਵੱਖ ਥਾਵਾਂ ’ਤੇ ਵੀ ਸਮਾਗਮ ਉਲੀਕੇ ਗਏ ਹਨ, ਜਿਨ੍ਹਾਂ ਵਿਚ ਵੱਡੀ ਪੱਧਰ ’ਤੇ ਸੰਗਤ ਦੀ ਸ਼ਮੂਲੀਅਤ ਲਈ ਪ੍ਰਚਾਰਕ ਜਥੇ ਪਿੰਡ ਪੱਧਰ ’ਤੇ ਸਰਗਰਮੀ ਨਾਲ ਪ੍ਰਚਾਰ ਕਰਨ।

Check Also

ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …