ਅੰਮ੍ਰਿਤਸਰ, 31 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਦੇ ਪੌਲੀਟੈਕਨਿਕ ਵਿੰਗ ਦੇ ਵਿਦਿਆਰਥੀਆਂ ਨੇ ਪੰਜਾਬ ਟੈਕਨੀਕਲ ਇੰਸਟੀਚਿਊਸ਼ਨਜ਼ ਸਪੋਰਟਸ ਟੂਰਨਾਮੈਂਟ 2022-23 ਦੌਰਾਨ ਫੁੱਟਬਾਲ ਮੈਚਾਂ ’ਚ ਦੂਸਰਾ ਸਥਾਨ ਹਾਸਲ ਕਰ ਕੇ ਕਾਲਜ ਦਾ ਨਾਂ ਰੌਸ਼ਨ ਕੀਤਾ।
ਕਾਲਜ ਵਿਖੇ ਕਰਵਾਏ ਗਏ ਟੂਰਨਾਮੈਂਟ ’ਚ ਜੇਤੂਆਂ ਨੂੰ ਡਾਇਰੈਕਟਰ ਡਾ. ਮੰਜੂ ਬਾਲਾ ਨੇ ਵਧਾਈ ਦਿੰਦਿਆਂ ਕਿਹਾ ਕਿ ਇਹ ਕਾਲਜ ਲਈ ਮਾਣ ਵਾਲੀ ਗੱਲ ਹੈ ਕਿ ਵਿਦਿਆਰਥੀਆਂ ਨੇ ਆਪਣੀ ਪੂਰੀ ਮਿਹਨਤ ਨਾਲ ਟੂਰਨਾਮੈਂਟ ’ਚ ਮੱਲਾਂ ਮਾਰੀਆਂ ਹਨ।ਉਨ੍ਹਾਂ ਕਿਹਾ ਕਿ ਸਿਵਲ ਇੰਜਨੀਅਰਿੰਗ ਐਮ ਸਮੈਸਟਰ-2 ਦੇ ਸ਼ਕਤੀ ਨੂੰ ਮੈਨ ਆਫ਼ ਮੈਚ ਐਲਾਨਿਆ ਗਿਆ।ਇਸ ਮੌਕੇ ਵਾਈਸ-ਪ੍ਰਿੰਸੀਪਲ ਇੰਜ਼. ਬਿਕਰਮਜੀਤ ਸਿੰਘ ਨੇ ਵੀ ਵਿਦਿਆਰਥੀਆਂ ਅਤੇ ਫੈਕਲਟੀ ਨੂੰ ਜਿੱਤ ਲਈ ਵਧਾਈ ਦਿੱਤੀ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …