ਅੰਮ੍ਰਿਤਸਰ, 1 ਅਪ੍ਰੈਲ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਮੈਨੇਜਮੈਂਟ ਵੱਲੋਂ ਅੱਜ ਪ੍ਰਿੰਸੀਪਲ/ਡਾਇਰੈਕਟਰ ਐਜੂਕੇਸ਼ਨ ਡਾ. ਧਰਮਵੀਰ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਮੀਤ ਪ੍ਰਧਾਨ ਜਗਜੀਤ ਸਿੰਘ, ਐਡੀਸ਼ਨਲ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਆਨਰੇਰੀ ਜੁਆਇੰਟ ਸਕੱਤਰ ਸੁਖਜਿੰਦਰ ਸਿੰਘ ਪ੍ਰਿੰਸ, ਸਕੂਲ ਮੈਂਬਰ ਇੰਚਾਰਜ਼ ਅਤੇ ਧਰਮ ਪ੍ਰਚਾਰ ਕਮੇਟੀ ਚੇਅਰਮੈਨ ਪ੍ਰੋ. ਹਰੀ ਸਿੰਘ, ਸਕੂਲ ਮੈਂਬਰ ਇੰਚਾਰਜ਼ ਰਬਿੰਦਰਬੀਰ ਸਿੰਘ ਭੱਲਾ, ਡਾਇਰੈਕਟਰ ਓਪਰੇਸ਼ਨ ਡਾ. ਅੰਮ੍ਰਿਤਪਾਲ ਸਿੰਘ ਚਾਵਲਾ ਨੇ ਵਿਦਾਇਗੀ ਸ਼ਬਦਾਂ ਵਿੱਚ ਡਾ. ਧਰਮਵੀਰ ਸਿੰਘ ਵੱਲੋਂ ਦੀਵਾਨ ਦੇ ਵਿਦਿਅਕ ਅਦਾਰਿਆਂ ਪ੍ਰਤੀ ਨਿਭਾਈਆਂ ਗਈਆਂ ਵੱਡਮੁੱਲੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਉਹਨਾਂ ਨੇ ਕਿਹਾ ਕਿ ਦੀਵਾਨ ਮੈਨੇਜਮੈਂਟ ਵੱਲੋਂ ਅਧਿਆਪਕ ਵਜੋਂ ਨਿਯੱਕਤ ਡਾ. ਧਰਮਵੀਰ ਸਿੰਘ ਨੇ ਆਪਣੀ ਕਾਬਲੀਅਤ ਅਤੇ ਤਜ਼ਰਬੇ ਦੇ ਆਧਾਰ ‘ਤੇ ਪ੍ਰਿੰਸੀਪਲ/ਡਾਇਰੈਕਟਰ ਐਜੂਕੇਸ਼ਨ ਦਾ ਅਹੁੱਦਾ ਹਾਸਲ ਕੀਤਾ।26 ਵਰ੍ਹਿਆਂ ਦੇ ਕਾਰਜ਼ਕਾਲ ਦੌਰਾਨ ਦੀਵਾਨ ਦੇ ਸਕੂਲਾਂ ਦੀਆਂ ਸਿੱਖਿਆ, ਖੇਡਾਂ ਅਤੇ ਹੋਰਨਾਂ ਗਤੀਵਿਧੀਆਂ ਵਿੱਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੀਆਂ ਪ੍ਰਾਪਤੀਆਂ ਸਦਕਾ ਉਹਨਾਂ ਦੇ ਸੇਵਾ ਕਾਲ ਵਿਚ ਕਰੀਬ ਤਿੰਨ ਸਾਲ ਦਾ ਵਾਧਾ ਵੀ ਕੀਤਾ ਗਿਆ ਸੀ।
ਸੇਵਾ ਮੁਕਤ ਹੋਣ ‘ਤੇ ਦੀਵਾਨ ਵੱਲੋਂ ਡਾ. ਧਰਮਵੀਰ ਸਿੰਘ ਅਤੇ ਉਹਨਾਂ ਦੀ ਪਤਨੀ ਸ੍ਰੀਮਤੀ ਅਮਰਪਾਲੀ ਕੌਰ ਨੂੰ ਵੀ ਸਨਮਾਨਿਤ ਕੀਤਾ ਗਿਆ।ਆਨਰੇਰੀ ਸਕੱਤਰ ਕੱਥੂਨੰਗਲ ਨੇ ਕਿਹਾ ਕਿ ਡਾ. ਧਰਮਵੀਰ ਸਿੰਘ ਵਲੋਂ ਨਿਭਾਈਆਂ ਗਈਆਂ ਬਿਹਤਰੀਨ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।ਡਾ. ਧਰਮਵੀਰ ਸਿੰਘ ਨੇ ਦੀਵਾਨ ਮੈਨੇਜਮੈਂਟ, ਮੈਂਬਰਾਂ ਤੇ ਸਕੂਲ ਸਟਾਫ ਵੱਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ।
Check Also
ਡਿਪਟੀ ਕਮਿਸ਼ਨਰ ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੈਂਡਿਗ ਇੰਤਕਾਲਾਂ ਦਾ ਨਿਪਟਾਰਾ ਕਰਨ ਦੇ ਆਦੇਸ਼
ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – ਜਿਲ੍ਹੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ …