ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ) – ਹਲਕਾ ਪੱਛਮੀ ਤੋਂ ਵਿਧਾਇਕ ਡਾਕਟਰ ਜਸਬੀਰ ਸਿੰਘ ਸੰਧੂ ਨੇ ਇਸਲਾਮਾਬਦ ਵਿਖੇ ਪੈਂਦੇ 22 ਨੰਬਰ ਫਾਟਕ ‘ਤੇ ਬਣ
ਰਹੇ ਪੁੱਲ ਦੀਆਂ ਤਿਆਰੀਆਂ ਦਾ ਨਿਰੀਖਣ ਕੀਤਾ।ਇਹ ਪੁੱਲ ਇਸੇ ਮਹੀਨੇ ਜਨਤਾ ਨੂੰ ਸਮਰਪਿਤ ਕਰ ਦਿੱਤਾ ਜਾਏਗਾ।ਵਿਧਾਇਕ ਸੰਧੂ ਨੇ ਕਿਹਾ ਕਿ ਇਸ ਪੁੱਲ ਦੇ ਚਾਲੂ ਹੋਣ ਨਾਲ ਹਲਕਾ ਵਾਸੀਆਂ ਨੂੰ ਟ੍ਰੈਫਿਕ ਸਮੱਸਿਆ ਤੋਂ ਕਾਫੀ ਹੱਦ ਤੱਕ ਨਿਜ਼ਾਤ ਮਿਲੇਗੀ।ਗੌਰਤਲਬ ਹੈ ਕਿ ਡਾ. ਸੰਧੂ ਨੇ ਵਿਧਾਨ ਸਭਾ ਦੇ ਬਜ਼ਟ ਇਜਲਾਸ ਦੋਰਾਨ ਵੀ ਇਹ ਮੁੱਦਾ ਚੁੱਕਿਆ ਸੀ।ਉਨਾਂ ਕਿਹਾ ਕਿ ਰੇਲਵੇ ਦੀ ਮਨਜ਼ੂਰੀ ਉੋਰੰਤ ਇੰਦਰਪੁਰੀ ਇਲਾਕ਼ੇ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਦਾ ਕੰਮ ਵੀ ਜਲਦ ਸ਼ੁਰੂ ਕੀਤਾ ਜਾਏਗਾ।ਹਲਕੇ ‘ਚ ਪੈਂਦੇ ਰੀਗੋ ਬ੍ਰਿਜ਼ ਦੀ ਮੁਰੰਮਤ ਦੇ ਕੰਮ ਬਾਰੇ ਵੀ ਅਧਕਾਰੀਆਂ ਨਾਲ ਰਾਫਤਾ ਕਾਇਮ ਕੀਤਾ ਗਿਆ ਹੈ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media