ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਗਰਾਮ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਝਿਡ੍ਹਾ ਸਾਹਿਬ ਕਾਂਝਲਾ ਵਲੋਂ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ
ਕੀਤਾ ਗਿਆ।ਸਰਪੰਚ ਅਮਨਦੀਪ ਸਿੰਘ ਕਾਂਝਲਾ ਅਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਕਲੇਰ ਦੀ ਅਗਵਾਈ ਵਿੱਚ ਕੀਤੇ ਗਏ ਸਨਮਾਨ ਸਮਾਰੋਹ ਦੌਰਾਨ ਧੂਰੀ ਤੋਂ ਡੀ.ਐਸ.ਪੀ ਯੁਗੇਸ਼ ਸ਼ਰਮਾ ਦੀ ਤਰੱਕੀ ਹੋਣ ‘ਤੇ ਪੁਲਿਸ ਕਪਤਾਨ ਬਣਨ ਦੀ ਖੁਸ਼ੀ ਵਿੱਚ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।ਪਦਉਨਤ ਹੋਏ ਯੋਗੇਸ਼ ਸ਼ਰਮਾ ਨੇ ਕਿਹਾ ਹੁਣ ਉਨ੍ਹਾਂ ਦੀ ਜਿੰਮੇਵਾਰੀ ਹੋਰ ਵੀ ਵਧ ਗਈ ਹੈ।ਸਰਕਾਰ ਵਲੋਂ ਜਿਥੇ ਵੀ ਉਹਨਾਂ ਦੀ ਡਿਊਟੀ ਲਗਾਈ ਜਾਵੇਗੀ, ਉਥੇ ਉਹ ਮਿਹਨਤ ਅਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨਗੇ ।
ਇਸ ਮੌਕੇ ਆਲ ਇੰਡੀਆ ਕਸ਼ੱਤਰੀ ਟਾਂਕ ਪ੍ਰਤੀਨਿਧੀ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਦਮਦਮੀ ਮਸਤੂਆਣਾ ਸਾਹਿਬ, ਉੱਘੇ ਸਮਾਜ ਸੇਵੀ ਭਗਵੰਤ ਰਾਏ ਜੋਸ਼ੀ, ਬਲਾਕ ਸੰਮਤੀ ਮੈਂਬਰ ਜਥੇਦਾਰ ਜਗਰੂਪ ਸਿੰਘ ਲੱਡਾ, ਬਾਬੂ ਬ੍ਰਿਜ਼ ਲਾਲ ਸ਼ਰਮਾ, ਸੋਹਣ ਲਾਲ ਸ਼ਰਮਾ, ਸੁਖਵਿੰਦਰ ਸਿੰਘ ਕਾਂਝਲਾ, ਅਮਰੀਕ ਸਿੰਘ ਕਾਂਝਲਾ, ਪੰਚ ਸੁਖਪਾਲ ਸਰਮਾ, ਜਥੇਦਾਰ ਅਵਤਾਰ ਸਿੰਘ ਕਲੇਰ, ਜਸਵੀਰ ਸਿੰਘ, ਹਰਦੀਪ ਸਿੰਘ ਸੋਨੀ, ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ‘ਚ ਮੋਹਤਬਾਰ ਸਖਸੀਅਤਾਂ ਮੌਜ਼ੂਦ ਸਨ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media