ਸੰਗਰੂਰ, 2 ਅਪ੍ਰੈਲ (ਜਗਸੀਰ ਲੌਂਗੋਵਾਲ) – ਨਵੇਂ ਵਿਦਿਅਕ ਸੈਸ਼ਨ 2023-2024 ਦੀ ਸ਼ੁਰੂਆਤ ਅਤੇ ਪ੍ਰੀਖਿਆਵਾਂ ਵਿਚੋਂ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਕੁਲਾਰਾਂ ਵਿਖੇ ਪ੍ਰਿੰਸੀਪਲ ਪ੍ਰਦੀਪ ਕੁਮਾਰ ਤੇ ਸਮੂਹ ਸਟਾਫ਼ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ‘ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।ਭੋਗ ਉਪਰੰਤ ਆਈ ਸੰਗਤ ਅਤੇ ਵਿਦਿਆਰਥੀਆਂ ਨੂੰ ਗੁਰੂ ਦਾ ਲੰਗਰ ਛਕਾਇਆ ਗਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ, ਗ੍ਰਾਮ ਪੰਚਾਇਤਾਂ ਕੁਲਾਰਾਂ ਅਤੇ ਨਗਰ ਵਾਸੀਆਂ ਦੇ ਨਾਲ ਸਮੂਹ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media